ਭੈਰਉ ਮਹਲਾ

ਨਿਰਧਨ ਕਉ ਤੁਮ ਦੇਵਹੁ ਧਨਾ

ਅਨਿਕ ਪਾਪ ਜਾਹਿ ਨਿਰਮਲ ਮਨਾ

ਸਗਲ ਮਨੋਰਥ ਪੂਰਨ ਕਾਮ

ਭਗਤ ਅਪੁਨੇ ਕਉ ਦੇਵਹੁ ਨਾਮ ॥੧॥

ਸਫਲ ਸੇਵਾ ਗੋਪਾਲ ਰਾਇ

ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਜਾਇ ॥੧॥ ਰਹਾਉ

ਰੋਗੀ ਕਾ ਪ੍ਰਭ ਖੰਡਹੁ ਰੋਗੁ

ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ

ਨਿਥਾਵੇ ਕਉ ਤੁਮੑ ਥਾਨਿ ਬੈਠਾਵਹੁ

ਦਾਸ ਅਪਨੇ ਕਉ ਭਗਤੀ ਲਾਵਹੁ ॥੨॥

ਨਿਮਾਣੇ ਕਉ ਪ੍ਰਭ ਦੇਤੋ ਮਾਨੁ

ਮੂੜ ਮੁਗਧੁ ਹੋਇ ਚਤੁਰ ਸੁਗਿਆਨੁ

ਸਗਲ ਭਇਆਨ ਕਾ ਭਉ ਨਸੈ

ਜਨ ਅਪਨੇ ਕੈ ਹਰਿ ਮਨਿ ਬਸੈ ॥੩॥

ਪਾਰਬ੍ਰਹਮ ਪ੍ਰਭ ਸੂਖ ਨਿਧਾਨ

ਤਤੁ ਗਿਆਨੁ ਹਰਿ ਅੰਮ੍ਰਿਤ ਨਾਮ

ਕਰਿ ਕਿਰਪਾ ਸੰਤ ਟਹਲੈ ਲਾਏ

ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥

ਭੈਰਉ ਮਹਲਾ

ਸੰਤ ਮੰਡਲ ਮਹਿ ਹਰਿ ਮਨਿ ਵਸੈ

ਸੰਤ ਮੰਡਲ ਮਹਿ ਦੁਰਤੁ ਸਭੁ ਨਸੈ

ਸੰਤ ਮੰਡਲ ਮਹਿ ਨਿਰਮਲ ਰੀਤਿ

ਸੰਤਸੰਗਿ ਹੋਇ ਏਕ ਪਰੀਤਿ ॥੧॥

ਸੰਤ ਮੰਡਲੁ ਤਹਾ ਕਾ ਨਾਉ

ਪਾਰਬ੍ਰਹਮ ਕੇਵਲ ਗੁਣ ਗਾਉ ॥੧॥ ਰਹਾਉ

ਸੰਤ ਮੰਡਲ ਮਹਿ ਜਨਮ ਮਰਣੁ ਰਹੈ

ਸੰਤ ਮੰਡਲ ਮਹਿ ਜਮੁ ਕਿਛੂ ਕਹੈ

ਸੰਤਸੰਗਿ ਹੋਇ ਨਿਰਮਲ ਬਾਣੀ

ਸੰਤ ਮੰਡਲ ਮਹਿ ਨਾਮੁ ਵਖਾਣੀ ॥੨॥

ਸੰਤ ਮੰਡਲ ਕਾ ਨਿਹਚਲ ਆਸਨੁ

ਸੰਤ ਮੰਡਲ ਮਹਿ ਪਾਪ ਬਿਨਾਸਨੁ

ਸੰਤ ਮੰਡਲ ਮਹਿ ਨਿਰਮਲ ਕਥਾ

ਸੰਤਸੰਗਿ ਹਉਮੈ ਦੁਖ ਨਸਾ ॥੩॥

ਸੰਤ ਮੰਡਲ ਕਾ ਨਹੀ ਬਿਨਾਸੁ

ਸੰਤ ਮੰਡਲ ਮਹਿ ਹਰਿ ਗੁਣਤਾਸੁ

ਸੰਤ ਮੰਡਲ ਠਾਕੁਰ ਬਿਸ੍ਰਾਮੁ

ਨਾਨਕ ਓਤਿ ਪੋਤਿ ਭਗਵਾਨੁ ॥੪॥੨੪॥੩੭॥