ਭੈਰਉ ਮਹਲਾ

ਰੋਗੁ ਕਵਨੁ ਜਾਂ ਰਾਖੈ ਆਪਿ

ਤਿਸੁ ਜਨ ਹੋਇ ਦੂਖੁ ਸੰਤਾਪੁ

ਜਿਸੁ ਊਪਰਿ ਪ੍ਰਭੁ ਕਿਰਪਾ ਕਰੈ

ਤਿਸੁ ਊਪਰ ਤੇ ਕਾਲੁ ਪਰਹਰੈ ॥੧॥

ਸਦਾ ਸਖਾਈ ਹਰਿ ਹਰਿ ਨਾਮੁ

ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਆਵੈ ਤਾ ਕੈ ਜਾਮੁ ॥੧॥ ਰਹਾਉ

ਜਬ ਇਹੁ ਸੋ ਤਬ ਕਿਨਹਿ ਉਪਾਇਆ

ਕਵਨ ਮੂਲ ਤੇ ਕਿਆ ਪ੍ਰਗਟਾਇਆ

ਆਪਹਿ ਮਾਰਿ ਆਪਿ ਜੀਵਾਲੈ

ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥੨॥

ਸਭ ਕਿਛੁ ਜਾਣਹੁ ਤਿਸ ਕੈ ਹਾਥ

ਪ੍ਰਭੁ ਮੇਰੋ ਅਨਾਥ ਕੋ ਨਾਥ

ਦੁਖ ਭੰਜਨੁ ਤਾ ਕਾ ਹੈ ਨਾਉ

ਸੁਖ ਪਾਵਹਿ ਤਿਸ ਕੇ ਗੁਣ ਗਾਉ ॥੩॥

ਸੁਣਿ ਸੁਆਮੀ ਸੰਤਨ ਅਰਦਾਸਿ

ਜੀਉ ਪ੍ਰਾਨ ਧਨੁ ਤੁਮੑਰੈ ਪਾਸਿ

ਇਹੁ ਜਗੁ ਤੇਰਾ ਸਭ ਤੁਝਹਿ ਧਿਆਏ

ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥

ਭੈਰਉ ਮਹਲਾ

ਤੇਰੀ ਟੇਕ ਰਹਾ ਕਲਿ ਮਾਹਿ

ਤੇਰੀ ਟੇਕ ਤੇਰੇ ਗੁਣ ਗਾਹਿ

ਤੇਰੀ ਟੇਕ ਪੋਹੈ ਕਾਲੁ

ਤੇਰੀ ਟੇਕ ਬਿਨਸੈ ਜੰਜਾਲੁ ॥੧॥

ਦੀਨ ਦੁਨੀਆ ਤੇਰੀ ਟੇਕ

ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ

ਤੇਰੀ ਟੇਕ ਕਰਉ ਆਨੰਦ

ਤੇਰੀ ਟੇਕ ਜਪਉ ਗੁਰ ਮੰਤ

ਤੇਰੀ ਟੇਕ ਤਰੀਐ ਭਉ ਸਾਗਰੁ

ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥

ਤੇਰੀ ਟੇਕ ਨਾਹੀ ਭਉ ਕੋਇ

ਅੰਤਰਜਾਮੀ ਸਾਚਾ ਸੋਇ

ਤੇਰੀ ਟੇਕ ਤੇਰਾ ਮਨਿ ਤਾਣੁ

ਈਹਾਂ ਊਹਾਂ ਤੂ ਦੀਬਾਣੁ ॥੩॥

ਤੇਰੀ ਟੇਕ ਤੇਰਾ ਭਰਵਾਸਾ

ਸਗਲ ਧਿਆਵਹਿ ਪ੍ਰਭ ਗੁਣਤਾਸਾ

ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ

ਸਿਮਰਿ ਨਾਨਕ ਸਾਚੇ ਗੁਣਤਾਸਾ ॥੪॥੨੬॥੩੯॥

ਭੈਰਉ ਮਹਲਾ

ਪ੍ਰਥਮੇ ਛੋਡੀ ਪਰਾਈ ਨਿੰਦਾ

ਉਤਰਿ ਗਈ ਸਭ ਮਨ ਕੀ ਚਿੰਦਾ

ਲੋਭੁ ਮੋਹੁ ਸਭੁ ਕੀਨੋ ਦੂਰਿ

ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥

ਐਸੋ ਤਿਆਗੀ ਵਿਰਲਾ ਕੋਇ

ਹਰਿ ਹਰਿ ਨਾਮੁ ਜਪੈ ਜਨੁ ਸੋਇ ॥੧॥ ਰਹਾਉ

ਅਹੰਬੁਧਿ ਕਾ ਛੋਡਿਆ ਸੰਗੁ

ਕਾਮ ਕ੍ਰੋਧ ਕਾ ਉਤਰਿਆ ਰੰਗੁ

ਨਾਮ ਧਿਆਏ ਹਰਿ ਹਰਿ ਹਰੇ

ਸਾਧ ਜਨਾ ਕੈ ਸੰਗਿ ਨਿਸਤਰੇ ॥੨॥

ਬੈਰੀ ਮੀਤ ਹੋਏ ਸੰਮਾਨ

ਸਰਬ ਮਹਿ ਪੂਰਨ ਭਗਵਾਨ

ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥

ਕਰਿ ਕਿਰਪਾ ਜਿਸੁ ਰਾਖੈ ਆਪਿ

ਸੋਈ ਭਗਤੁ ਜਪੈ ਨਾਮ ਜਾਪ

ਮਨਿ ਪ੍ਰਗਾਸੁ ਗੁਰ ਤੇ ਮਤਿ ਲਈ

ਕਹੁ ਨਾਨਕ ਤਾ ਕੀ ਪੂਰੀ ਪਈ ॥੪॥੨੭॥੪੦॥

ਭੈਰਉ ਮਹਲਾ

ਸੁਖੁ ਨਾਹੀ ਬਹੁਤੈ ਧਨਿ ਖਾਟੇ

ਸੁਖੁ ਨਾਹੀ ਪੇਖੇ ਨਿਰਤਿ ਨਾਟੇ

ਸੁਖੁ ਨਾਹੀ ਬਹੁ ਦੇਸ ਕਮਾਏ

ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥

ਸੂਖ ਸਹਜ ਆਨੰਦ ਲਹਹੁ

ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ

ਬੰਧਨ ਮਾਤ ਪਿਤਾ ਸੁਤ ਬਨਿਤਾ

ਬੰਧਨ ਕਰਮ ਧਰਮ ਹਉ ਕਰਤਾ

ਬੰਧਨ ਕਾਟਨਹਾਰੁ ਮਨਿ ਵਸੈ

ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥

ਸਭਿ ਜਾਚਿਕ ਪ੍ਰਭ ਦੇਵਨਹਾਰ

ਗੁਣ ਨਿਧਾਨ ਬੇਅੰਤ ਅਪਾਰ

ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ

ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥੩॥

ਗੁਰ ਅਪਨੇ ਆਗੈ ਅਰਦਾਸਿ

ਕਰਿ ਕਿਰਪਾ ਪੁਰਖ ਗੁਣਤਾਸਿ

ਕਹੁ ਨਾਨਕ ਤੁਮਰੀ ਸਰਣਾਈ

ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥