ਭੈਰਉ ਮਹਲਾ

ਗੁਰ ਮਿਲਿ ਤਿਆਗਿਓ ਦੂਜਾ ਭਾਉ

ਗੁਰਮੁਖਿ ਜਪਿਓ ਹਰਿ ਕਾ ਨਾਉ

ਬਿਸਰੀ ਚਿੰਤ ਨਾਮਿ ਰੰਗੁ ਲਾਗਾ

ਜਨਮ ਜਨਮ ਕਾ ਸੋਇਆ ਜਾਗਾ ॥੧॥

ਕਰਿ ਕਿਰਪਾ ਅਪਨੀ ਸੇਵਾ ਲਾਏ

ਸਾਧੂ ਸੰਗਿ ਸਰਬ ਸੁਖ ਪਾਏ ॥੧॥ ਰਹਾਉ

ਰੋਗ ਦੋਖ ਗੁਰ ਸਬਦਿ ਨਿਵਾਰੇ

ਨਾਮ ਅਉਖਧੁ ਮਨ ਭੀਤਰਿ ਸਾਰੇ

ਗੁਰ ਭੇਟਤ ਮਨਿ ਭਇਆ ਅਨੰਦ

ਸਰਬ ਨਿਧਾਨ ਨਾਮ ਭਗਵੰਤ ॥੨॥

ਜਨਮ ਮਰਣ ਕੀ ਮਿਟੀ ਜਮ ਤ੍ਰਾਸ

ਸਾਧਸੰਗਤਿ ਊਂਧ ਕਮਲ ਬਿਗਾਸ

ਗੁਣ ਗਾਵਤ ਨਿਹਚਲੁ ਬਿਸ੍ਰਾਮ

ਪੂਰਨ ਹੋਏ ਸਗਲੇ ਕਾਮ ॥੩॥

ਦੁਲਭ ਦੇਹ ਆਈ ਪਰਵਾਨੁ

ਸਫਲ ਹੋਈ ਜਪਿ ਹਰਿ ਹਰਿ ਨਾਮੁ

ਕਹੁ ਨਾਨਕ ਪ੍ਰਭਿ ਕਿਰਪਾ ਕਰੀ

ਸਾਸਿ ਗਿਰਾਸਿ ਜਪਉ ਹਰਿ ਹਰੀ ॥੪॥੨੯॥੪੨॥

ਭੈਰਉ ਮਹਲਾ

ਸਭ ਤੇ ਊਚਾ ਜਾ ਕਾ ਨਾਉ

ਸਦਾ ਸਦਾ ਤਾ ਕੇ ਗੁਣ ਗਾਉ

ਜਿਸੁ ਸਿਮਰਤ ਸਗਲਾ ਦੁਖੁ ਜਾਇ

ਸਰਬ ਸੂਖ ਵਸਹਿ ਮਨਿ ਆਇ ॥੧॥

ਸਿਮਰਿ ਮਨਾ ਤੂ ਸਾਚਾ ਸੋਇ

ਹਲਤਿ ਪਲਤਿ ਤੁਮਰੀ ਗਤਿ ਹੋਇ ॥੧॥ ਰਹਾਉ

ਪੁਰਖ ਨਿਰੰਜਨ ਸਿਰਜਨਹਾਰ

ਜੀਅ ਜੰਤ ਦੇਵੈ ਆਹਾਰ

ਕੋਟਿ ਖਤੇ ਖਿਨ ਬਖਸਨਹਾਰ

ਭਗਤਿ ਭਾਇ ਸਦਾ ਨਿਸਤਾਰ ॥੨॥

ਸਾਚਾ ਧਨੁ ਸਾਚੀ ਵਡਿਆਈ

ਗੁਰ ਪੂਰੇ ਤੇ ਨਿਹਚਲ ਮਤਿ ਪਾਈ

ਕਰਿ ਕਿਰਪਾ ਜਿਸੁ ਰਾਖਨਹਾਰਾ

ਤਾ ਕਾ ਸਗਲ ਮਿਟੈ ਅੰਧਿਆਰਾ ॥੩॥

ਪਾਰਬ੍ਰਹਮ ਸਿਉ ਲਾਗੋ ਧਿਆਨ

ਪੂਰਨ ਪੂਰਿ ਰਹਿਓ ਨਿਰਬਾਨ

ਭ੍ਰਮ ਭਉ ਮੇਟਿ ਮਿਲੇ ਗੋਪਾਲ

ਨਾਨਕ ਕਉ ਗੁਰ ਭਏ ਦਇਆਲ ॥੪॥੩੦॥੪੩॥

ਭੈਰਉ ਮਹਲਾ

ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ

ਮਿਟਹਿ ਕਲੇਸ ਸੁਖ ਸਹਜਿ ਨਿਵਾਸੁ

ਤਿਸਹਿ ਪਰਾਪਤਿ ਜਿਸੁ ਪ੍ਰਭੁ ਦੇਇ

ਪੂਰੇ ਗੁਰ ਕੀ ਪਾਏ ਸੇਵ ॥੧॥

ਸਰਬ ਸੁਖਾ ਪ੍ਰਭ ਤੇਰੋ ਨਾਉ

ਆਠ ਪਹਰ ਮੇਰੇ ਮਨ ਗਾਉ ॥੧॥ ਰਹਾਉ

ਜੋ ਇਛੈ ਸੋਈ ਫਲੁ ਪਾਏ

ਹਰਿ ਕਾ ਨਾਮੁ ਮੰਨਿ ਵਸਾਏ

ਆਵਣ ਜਾਣ ਰਹੇ ਹਰਿ ਧਿਆਇ

ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥੨॥

ਬਿਨਸੇ ਕਾਮ ਕ੍ਰੋਧ ਅਹੰਕਾਰ

ਤੂਟੇ ਮਾਇਆ ਮੋਹ ਪਿਆਰ

ਪ੍ਰਭ ਕੀ ਟੇਕ ਰਹੈ ਦਿਨੁ ਰਾਤਿ

ਪਾਰਬ੍ਰਹਮੁ ਕਰੇ ਜਿਸੁ ਦਾਤਿ ॥੩॥

ਕਰਨ ਕਰਾਵਨਹਾਰ ਸੁਆਮੀ

ਸਗਲ ਘਟਾ ਕੇ ਅੰਤਰਜਾਮੀ

ਕਰਿ ਕਿਰਪਾ ਅਪਨੀ ਸੇਵਾ ਲਾਇ

ਨਾਨਕ ਦਾਸ ਤੇਰੀ ਸਰਣਾਇ ॥੪॥੩੧॥੪੪॥