ਭੈਰਉ ਮਹਲਾ

ਮਨੁ ਤਨੁ ਰਾਤਾ ਰਾਮ ਰੰਗਿ ਚਰਣੇ

ਸਰਬ ਮਨੋਰਥ ਪੂਰਨ ਕਰਣੇ

ਆਠ ਪਹਰ ਗਾਵਤ ਭਗਵੰਤੁ

ਸਤਿਗੁਰਿ ਦੀਨੋ ਪੂਰਾ ਮੰਤੁ ॥੧॥

ਸੋ ਵਡਭਾਗੀ ਜਿਸੁ ਨਾਮਿ ਪਿਆਰੁ

ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ

ਸੋਈ ਗਿਆਨੀ ਜਿ ਸਿਮਰੈ ਏਕ

ਸੋ ਧਨਵੰਤਾ ਜਿਸੁ ਬੁਧਿ ਬਿਬੇਕ

ਸੋ ਕੁਲਵੰਤਾ ਜਿ ਸਿਮਰੈ ਸੁਆਮੀ

ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥

ਗੁਰ ਪਰਸਾਦਿ ਪਰਮ ਪਦੁ ਪਾਇਆ

ਗੁਣ ਗੋੁਪਾਲ ਦਿਨੁ ਰੈਨਿ ਧਿਆਇਆ

ਤੂਟੇ ਬੰਧਨ ਪੂਰਨ ਆਸਾ

ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥

ਕਹੁ ਨਾਨਕ ਜਾ ਕੇ ਪੂਰਨ ਕਰਮਾ

ਸੋ ਜਨੁ ਆਇਆ ਪ੍ਰਭ ਕੀ ਸਰਨਾ

ਆਪਿ ਪਵਿਤੁ ਪਾਵਨ ਸਭਿ ਕੀਨੇ

ਰਾਮ ਰਸਾਇਣੁ ਰਸਨਾ ਚੀਨੑੇ ॥੪॥੩੫॥੪੮॥

ਭੈਰਉ ਮਹਲਾ

ਨਾਮੁ ਲੈਤ ਕਿਛੁ ਬਿਘਨੁ ਲਾਗੈ

ਨਾਮੁ ਸੁਣਤ ਜਮੁ ਦੂਰਹੁ ਭਾਗੈ

ਨਾਮੁ ਲੈਤ ਸਭ ਦੂਖਹ ਨਾਸੁ

ਨਾਮੁ ਜਪਤ ਹਰਿ ਚਰਣ ਨਿਵਾਸੁ ॥੧॥

ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ

ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ

ਹਰਿ ਸਿਮਰਤ ਕਿਛੁ ਚਾਖੁ ਜੋਹੈ

ਹਰਿ ਸਿਮਰਤ ਦੈਤ ਦੇਉ ਪੋਹੈ

ਹਰਿ ਸਿਮਰਤ ਮੋਹੁ ਮਾਨੁ ਬਧੈ

ਹਰਿ ਸਿਮਰਤ ਗਰਭ ਜੋਨਿ ਰੁਧੈ ॥੨॥

ਹਰਿ ਸਿਮਰਨ ਕੀ ਸਗਲੀ ਬੇਲਾ

ਹਰਿ ਸਿਮਰਨੁ ਬਹੁ ਮਾਹਿ ਇਕੇਲਾ

ਜਾਤਿ ਅਜਾਤਿ ਜਪੈ ਜਨੁ ਕੋਇ

ਜੋ ਜਾਪੈ ਤਿਸ ਕੀ ਗਤਿ ਹੋਇ ॥੩॥

ਹਰਿ ਕਾ ਨਾਮੁ ਜਪੀਐ ਸਾਧਸੰਗਿ

ਹਰਿ ਕੇ ਨਾਮ ਕਾ ਪੂਰਨ ਰੰਗੁ

ਨਾਨਕ ਕਉ ਪ੍ਰਭ ਕਿਰਪਾ ਧਾਰਿ

ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥

ਭੈਰਉ ਮਹਲਾ

ਆਪੇ ਸਾਸਤੁ ਆਪੇ ਬੇਦੁ

ਆਪੇ ਘਟਿ ਘਟਿ ਜਾਣੈ ਭੇਦੁ

ਜੋਤਿ ਸਰੂਪ ਜਾ ਕੀ ਸਭ ਵਥੁ

ਕਰਣ ਕਾਰਣ ਪੂਰਨ ਸਮਰਥੁ ॥੧॥

ਪ੍ਰਭ ਕੀ ਓਟ ਗਹਹੁ ਮਨ ਮੇਰੇ

ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਆਵੈ ਨੇਰੇ ॥੧॥ ਰਹਾਉ

ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ

ਜਾ ਕੈ ਸੂਤਿ ਪਰੋਇਆ ਸੰਸਾਰੁ

ਆਪੇ ਸਿਵ ਸਕਤੀ ਸੰਜੋਗੀ

ਆਪਿ ਨਿਰਬਾਣੀ ਆਪੇ ਭੋਗੀ ॥੨॥

ਜਤ ਕਤ ਪੇਖਉ ਤਤ ਤਤ ਸੋਇ

ਤਿਸੁ ਬਿਨੁ ਦੂਜਾ ਨਾਹੀ ਕੋਇ

ਸਾਗਰੁ ਤਰੀਐ ਨਾਮ ਕੈ ਰੰਗਿ

ਗੁਣ ਗਾਵੈ ਨਾਨਕੁ ਸਾਧਸੰਗਿ ॥੩॥

ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ

ਊਣਾ ਨਾਹੀ ਕਿਛੁ ਜਨ ਤਾ ਕੈ

ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ

ਨਾਨਕ ਦਾਸ ਸੇਈ ਜਨ ਧੰਨ ॥੪॥੩੭॥੫੦॥