ਰਾਗੁ ਭੈਰਉ ਮਹਲਾ ਪੜਤਾਲ ਘਰੁ

ਸਤਿਗੁਰ ਪ੍ਰਸਾਦਿ

ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ

ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ

ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ

ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥

ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ

ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥੧॥੫੭॥੮॥੨੧॥੭॥੫੭॥੯੩॥

ਭੈਰਉ ਅਸਟਪਦੀਆ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ

ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ ਹਉ ਮਾਰਾ ॥੧॥

ਨਾਨਕ ਹਉਮੈ ਰੋਗ ਬੁਰੇ

ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥੧॥ ਰਹਾਉ

ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਹੋਈ

ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ ਸਚੁ ਸੋਈ ॥੨॥

ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ

ਮਾਤ ਪਿਤਾ ਮਾਇਆ ਦੇਹ ਸਿ ਰੋਗੀ ਰੋਗੀ ਕੁਟੰਬ ਸੰਜੋਗੀ ॥੩॥

ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ

ਹਰਿ ਪਦੁ ਚੀਨਿ ਭਏ ਸੇ ਮੁਕਤੇ ਗੁਰ ਕਾ ਸਬਦੁ ਵੀਚਾਰਾ ॥੪॥

ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ

ਹਰਿ ਕੇ ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥੫॥

ਰੋਗੀ ਖਟ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ

ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ ॥੬॥

ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ

ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥੭॥

ਤੀਰਥਿ ਭਰਮੈ ਰੋਗੁ ਛੂਟਸਿ ਪੜਿਆ ਬਾਦੁ ਬਿਬਾਦੁ ਭਇਆ

ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥੮॥

ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ

ਨਾਨਕ ਹਰਿ ਜਨ ਅਨਦਿਨੁ ਨਿਰਮਲ ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥