ਭੈਰਉ ਮਹਲਾ ੩ ਘਰੁ ੨ ॥
ੴ ਸਤਿਗੁਰ ਪ੍ਰਸਾਦਿ ॥
ਤਿਨਿ ਕਰਤੈ ਇਕੁ ਚਲਤੁ ਉਪਾਇਆ ॥
ਅਨਹਦ ਬਾਣੀ ਸਬਦੁ ਸੁਣਾਇਆ ॥
ਮਨਮੁਖਿ ਭੂਲੇ ਗੁਰਮੁਖਿ ਬੁਝਾਇਆ ॥
ਕਾਰਣੁ ਕਰਤਾ ਕਰਦਾ ਆਇਆ ॥੧॥
ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥
ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥੧॥ ਰਹਾਉ ॥
ਪਿਤਾ ਪ੍ਰਹਲਾਦੁ ਪੜਣ ਪਠਾਇਆ ॥
ਲੈ ਪਾਟੀ ਪਾਧੇ ਕੈ ਆਇਆ ॥
ਨਾਮ ਬਿਨਾ ਨਹ ਪੜਉ ਅਚਾਰ ॥
ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥੨॥
ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥
ਪਰਵਿਰਤਿ ਨ ਪੜਹੁ ਰਹੀ ਸਮਝਾਇ ॥
ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥
ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥੩॥
ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥
ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥
ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥
ਦੁਸਟ ਸਭਾ ਕਾ ਕਿਛੁ ਨ ਵਸਾਈ ॥੪॥
ਸੰਡੈ ਮਰਕੈ ਕੀਈ ਪੂਕਾਰ ॥
ਸਭੇ ਦੈਤ ਰਹੇ ਝਖ ਮਾਰਿ ॥
ਭਗਤ ਜਨਾ ਕੀ ਪਤਿ ਰਾਖੈ ਸੋਈ ॥
ਕੀਤੇ ਕੈ ਕਹਿਐ ਕਿਆ ਹੋਈ ॥੫॥
ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥
ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥
ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥
ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥੬॥
ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥
ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥
ਕੀਤਾ ਹੋਵੈ ਸਰੀਕੀ ਕਰੈ ਅਨਹੋਦਾ ਨਾਉ ਧਰਾਇਆ ॥
ਜੋ ਧੁਰਿ ਲਿਖਿਆ ਸੋੁ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥੭॥
ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥
ਕਹਾਂ ਤੁਮੑਾਰਾ ਜਗਦੀਸ ਗੁਸਾਈ ॥
ਜਗਜੀਵਨੁ ਦਾਤਾ ਅੰਤਿ ਸਖਾਈ ॥
ਜਹ ਦੇਖਾ ਤਹ ਰਹਿਆ ਸਮਾਈ ॥੮॥
ਥੰਮੑੁ ਉਪਾੜਿ ਹਰਿ ਆਪੁ ਦਿਖਾਇਆ ॥
ਅਹੰਕਾਰੀ ਦੈਤੁ ਮਾਰਿ ਪਚਾਇਆ ॥
ਭਗਤਾ ਮਨਿ ਆਨੰਦੁ ਵਜੀ ਵਧਾਈ ॥
ਅਪਨੇ ਸੇਵਕ ਕਉ ਦੇ ਵਡਿਆਈ ॥੯॥
ਜੰਮਣੁ ਮਰਣਾ ਮੋਹੁ ਉਪਾਇਆ ॥
ਆਵਣੁ ਜਾਣਾ ਕਰਤੈ ਲਿਖਿ ਪਾਇਆ ॥
ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥
ਭਗਤਾ ਕਾ ਬੋਲੁ ਆਗੈ ਆਇਆ ॥੧੦॥
ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥
ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥
ਲਖਿਮੀ ਭਉ ਕਰੈ ਨ ਸਾਕੈ ਜਾਇ ॥
ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥
ਰਾਜੁ ਮਾਲੁ ਝੂਠੀ ਸਭ ਮਾਇਆ ॥
ਲੋਭੀ ਨਰ ਰਹੇ ਲਪਟਾਇ ॥
ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥
ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥
ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥
ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥
ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥
ਭੈਰਉ ਮਹਲਾ ੩ ॥
ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥
ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ ॥੧॥
ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥
ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥੧॥ ਰਹਾਉ ॥
ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥
ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥੨॥
ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥
ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥
ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥
ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥
ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥
ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥
ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥
ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥
ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥
ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥
ਤੂੰ ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥
ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥੮॥੨॥੩॥