ਭੈਰਉ ਮਹਲਾ ਅਸਟਪਦੀਆ ਘਰੁ

ਸਤਿਗੁਰ ਪ੍ਰਸਾਦਿ

ਜਿਸੁ ਨਾਮੁ ਰਿਦੈ ਸੋਈ ਵਡ ਰਾਜਾ

ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ

ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ

ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥

ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ

ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥੧॥ ਰਹਾਉ

ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ

ਜਿਸੁ ਨਾਮੁ ਰਿਦੈ ਤਿਸੁ ਸਹਜ ਸੁਖੈਨਾ

ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ

ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥

ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ

ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ

ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ

ਨਾਮ ਬਿਨਾ ਭ੍ਰਮਿ ਆਵੈ ਜਾਈ ॥੩॥

ਜਿਸੁ ਨਾਮੁ ਰਿਦੈ ਸੋ ਵੇਪਰਵਾਹਾ

ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ

ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ

ਨਾਮ ਬਿਨਾ ਮਨਮੁਖ ਗਾਵਾਰਾ ॥੪॥

ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ

ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ

ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ

ਨਾਮਹੀਣ ਨਾਹੀ ਪਤਿ ਵੇਸਾਹੁ ॥੫॥

ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ

ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ

ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ

ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥

ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ

ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ

ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ

ਨਾਮ ਬਿਨਾ ਫਿਰਿ ਆਵਣ ਜਾਣੁ ॥੭॥

ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ

ਸਾਧਸੰਗਤਿ ਮਹਿ ਲਖੇ ਗੋੁਪਾਲ

ਆਵਣ ਜਾਣ ਰਹੇ ਸੁਖੁ ਪਾਇਆ

ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥