ਭੈਰਉ ਮਹਲਾ

ਕੋਟਿ ਬਿਸਨ ਕੀਨੇ ਅਵਤਾਰ

ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ

ਕੋਟਿ ਮਹੇਸ ਉਪਾਇ ਸਮਾਏ

ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥

ਐਸੋ ਧਣੀ ਗੁਵਿੰਦੁ ਹਮਾਰਾ

ਬਰਨਿ ਸਾਕਉ ਗੁਣ ਬਿਸਥਾਰਾ ॥੧॥ ਰਹਾਉ

ਕੋਟਿ ਮਾਇਆ ਜਾ ਕੈ ਸੇਵਕਾਇ

ਕੋਟਿ ਜੀਅ ਜਾ ਕੀ ਸਿਹਜਾਇ

ਕੋਟਿ ਉਪਾਰਜਨਾ ਤੇਰੈ ਅੰਗਿ

ਕੋਟਿ ਭਗਤ ਬਸਤ ਹਰਿ ਸੰਗਿ ॥੨॥

ਕੋਟਿ ਛਤ੍ਰਪਤਿ ਕਰਤ ਨਮਸਕਾਰ

ਕੋਟਿ ਇੰਦ੍ਰ ਠਾਢੇ ਹੈ ਦੁਆਰ

ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ

ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥

ਕੋਟਿ ਪੂਰੀਅਤ ਹੈ ਜਾ ਕੈ ਨਾਦ

ਕੋਟਿ ਅਖਾਰੇ ਚਲਿਤ ਬਿਸਮਾਦ

ਕੋਟਿ ਸਕਤਿ ਸਿਵ ਆਗਿਆਕਾਰ

ਕੋਟਿ ਜੀਅ ਦੇਵੈ ਆਧਾਰ ॥੪॥

ਕੋਟਿ ਤੀਰਥ ਜਾ ਕੇ ਚਰਨ ਮਝਾਰ

ਕੋਟਿ ਪਵਿਤ੍ਰ ਜਪਤ ਨਾਮ ਚਾਰ

ਕੋਟਿ ਪੂਜਾਰੀ ਕਰਤੇ ਪੂਜਾ

ਕੋਟਿ ਬਿਸਥਾਰਨੁ ਅਵਰੁ ਦੂਜਾ ॥੫॥

ਕੋਟਿ ਮਹਿਮਾ ਜਾ ਕੀ ਨਿਰਮਲ ਹੰਸ

ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ

ਕੋਟਿ ਪਰਲਉ ਓਪਤਿ ਨਿਮਖ ਮਾਹਿ

ਕੋਟਿ ਗੁਣਾ ਤੇਰੇ ਗਣੇ ਜਾਹਿ ॥੬॥

ਕੋਟਿ ਗਿਆਨੀ ਕਥਹਿ ਗਿਆਨੁ

ਕੋਟਿ ਧਿਆਨੀ ਧਰਤ ਧਿਆਨੁ

ਕੋਟਿ ਤਪੀਸਰ ਤਪ ਹੀ ਕਰਤੇ

ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥੭॥

ਅਵਿਗਤ ਨਾਥੁ ਅਗੋਚਰ ਸੁਆਮੀ

ਪੂਰਿ ਰਹਿਆ ਘਟ ਅੰਤਰਜਾਮੀ

ਜਤ ਕਤ ਦੇਖਉ ਤੇਰਾ ਵਾਸਾ

ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥

ਭੈਰਉ ਮਹਲਾ

ਸਤਿਗੁਰਿ ਮੋ ਕਉ ਕੀਨੋ ਦਾਨੁ

ਅਮੋਲ ਰਤਨੁ ਹਰਿ ਦੀਨੋ ਨਾਮੁ

ਸਹਜ ਬਿਨੋਦ ਚੋਜ ਆਨੰਤਾ

ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥

ਕਹੁ ਨਾਨਕ ਕੀਰਤਿ ਹਰਿ ਸਾਚੀ

ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ

ਅਚਿੰਤ ਹਮਾਰੈ ਭੋਜਨ ਭਾਉ

ਅਚਿੰਤ ਹਮਾਰੈ ਲੀਚੈ ਨਾਉ

ਅਚਿੰਤ ਹਮਾਰੈ ਸਬਦਿ ਉਧਾਰ

ਅਚਿੰਤ ਹਮਾਰੈ ਭਰੇ ਭੰਡਾਰ ॥੨॥

ਅਚਿੰਤ ਹਮਾਰੈ ਕਾਰਜ ਪੂਰੇ

ਅਚਿੰਤ ਹਮਾਰੈ ਲਥੇ ਵਿਸੂਰੇ

ਅਚਿੰਤ ਹਮਾਰੈ ਬੈਰੀ ਮੀਤਾ

ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥

ਅਚਿੰਤ ਪ੍ਰਭੂ ਹਮ ਕੀਆ ਦਿਲਾਸਾ

ਅਚਿੰਤ ਹਮਾਰੀ ਪੂਰਨ ਆਸਾ

ਅਚਿੰਤ ਹਮੑਾ ਕਉ ਸਗਲ ਸਿਧਾਂਤੁ

ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥

ਅਚਿੰਤ ਹਮਾਰੇ ਬਿਨਸੇ ਬੈਰ

ਅਚਿੰਤ ਹਮਾਰੇ ਮਿਟੇ ਅੰਧੇਰ

ਅਚਿੰਤੋ ਹੀ ਮਨਿ ਕੀਰਤਨੁ ਮੀਠਾ

ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥੫॥

ਅਚਿੰਤ ਮਿਟਿਓ ਹੈ ਸਗਲੋ ਭਰਮਾ

ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ

ਅਚਿੰਤ ਹਮਾਰੈ ਅਨਹਤ ਵਾਜੈ

ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥

ਅਚਿੰਤ ਹਮਾਰੈ ਮਨੁ ਪਤੀਆਨਾ

ਨਿਹਚਲ ਧਨੀ ਅਚਿੰਤੁ ਪਛਾਨਾ

ਅਚਿੰਤੋ ਉਪਜਿਓ ਸਗਲ ਬਿਬੇਕਾ

ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥

ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ

ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ

ਚਿੰਤ ਅਚਿੰਤਾ ਸਗਲੀ ਗਈ

ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥

ਭੈਰਉ ਬਾਣੀ ਭਗਤਾ ਕੀ ਕਬੀਰ ਜੀਉ ਘਰੁ

ਸਤਿਗੁਰ ਪ੍ਰਸਾਦਿ

ਇਹੁ ਧਨੁ ਮੇਰੇ ਹਰਿ ਕੋ ਨਾਉ

ਗਾਂਠਿ ਬਾਧਉ ਬੇਚਿ ਖਾਉ ॥੧॥ ਰਹਾਉ

ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ

ਭਗਤਿ ਕਰਉ ਜਨੁ ਸਰਨਿ ਤੁਮੑਾਰੀ ॥੧॥

ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ

ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥

ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ

ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥

ਮਾਇਆ ਮਹਿ ਜਿਸੁ ਰਖੈ ਉਦਾਸੁ

ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥