ਮਾਝ ਮਹਲਾ

ਆਪੁ ਵੰਞਾਏ ਤਾ ਸਭ ਕਿਛੁ ਪਾਏ

ਗੁਰਸਬਦੀ ਸਚੀ ਲਿਵ ਲਾਏ

ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ

ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥੧॥ ਰਹਾਉ

ਵੇਲਾ ਵਖਤ ਸਭਿ ਸੁਹਾਇਆ

ਜਿਤੁ ਸਚਾ ਮੇਰੇ ਮਨਿ ਭਾਇਆ

ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥੨॥

ਭਾਉ ਭੋਜਨੁ ਸਤਿਗੁਰਿ ਤੁਠੈ ਪਾਏ

ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ

ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥੩॥

ਸਤਿਗੁਰੁ ਸੇਵਹਿ ਮੂਰਖ ਅੰਧ ਗਵਾਰਾ

ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ

ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥੪॥

ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ

ਨਿਰਮਲ ਬਾਣੀ ਸਬਦਿ ਵਖਾਣਹਿ

ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥੫॥

ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ

ਸਤਸੰਗਤਿ ਬਹਿ ਹਰਿ ਗੁਣ ਗਾਇਆ

ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥੬॥

ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ

ਕੂੜੁ ਕਮਾਵਨਿ ਦੁਖੁ ਲਾਗੈ ਭਾਰਾ

ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥੭॥

ਸਚਾ ਸਾਹਿਬੁ ਮੈ ਅਤਿ ਪਿਆਰਾ

ਪੂਰੇ ਗੁਰ ਕੈ ਸਬਦਿ ਅਧਾਰਾ

ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥

ਮਾਝ ਮਹਲਾ

ਤੇਰੀਆ ਖਾਣੀ ਤੇਰੀਆ ਬਾਣੀ

ਬਿਨੁ ਨਾਵੈ ਸਭ ਭਰਮਿ ਭੁਲਾਣੀ

ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਪਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ

ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥੧॥ ਰਹਾਉ

ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ

ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ

ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥੨॥

ਇਹੁ ਮਨੁ ਮੈਲਾ ਇਕੁ ਧਿਆਏ

ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ

ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥੩॥

ਸਤਿਗੁਰੁ ਸੇਵੇ ਤਾ ਮਲੁ ਜਾਏ

ਜੀਵਤੁ ਮਰੈ ਹਰਿ ਸਿਉ ਚਿਤੁ ਲਾਏ

ਹਰਿ ਨਿਰਮਲੁ ਸਚੁ ਮੈਲੁ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥੪॥

ਬਾਝੁ ਗੁਰੂ ਹੈ ਅੰਧ ਗੁਬਾਰਾ

ਅਗਿਆਨੀ ਅੰਧਾ ਅੰਧੁ ਅੰਧਾਰਾ

ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥੫॥

ਮੁਕਤੇ ਸੇਵੇ ਮੁਕਤਾ ਹੋਵੈ

ਹਉਮੈ ਮਮਤਾ ਸਬਦੇ ਖੋਵੈ

ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥੬॥

ਆਪੇ ਬਖਸੇ ਮੇਲਿ ਮਿਲਾਏ

ਪੂਰੇ ਗੁਰ ਤੇ ਨਾਮੁ ਨਿਧਿ ਪਾਏ

ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥੭॥

ਸਦਾ ਹਜੂਰਿ ਦੂਰਿ ਜਾਣਹੁ

ਗੁਰਸਬਦੀ ਹਰਿ ਅੰਤਰਿ ਪਛਾਣਹੁ

ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੧੧॥੧੨॥