ਜਬ ਲਗੁ ਮੇਰੀ ਮੇਰੀ ਕਰੈ

ਤਬ ਲਗੁ ਕਾਜੁ ਏਕੁ ਨਹੀ ਸਰੈ

ਜਬ ਮੇਰੀ ਮੇਰੀ ਮਿਟਿ ਜਾਇ

ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥

ਐਸਾ ਗਿਆਨੁ ਬਿਚਾਰੁ ਮਨਾ

ਹਰਿ ਕੀ ਸਿਮਰਹੁ ਦੁਖ ਭੰਜਨਾ ॥੧॥ ਰਹਾਉ

ਜਬ ਲਗੁ ਸਿੰਘੁ ਰਹੈ ਬਨ ਮਾਹਿ

ਤਬ ਲਗੁ ਬਨੁ ਫੂਲੈ ਹੀ ਨਾਹਿ

ਜਬ ਹੀ ਸਿਆਰੁ ਸਿੰਘ ਕਉ ਖਾਇ

ਫੂਲਿ ਰਹੀ ਸਗਲੀ ਬਨਰਾਇ ॥੨॥

ਜੀਤੋ ਬੂਡੈ ਹਾਰੋ ਤਿਰੈ

ਗੁਰ ਪਰਸਾਦੀ ਪਾਰਿ ਉਤਰੈ

ਦਾਸੁ ਕਬੀਰੁ ਕਹੈ ਸਮਝਾਇ

ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥

ਸਤਰਿ ਸੈਇ ਸਲਾਰ ਹੈ ਜਾ ਕੇ

ਸਵਾ ਲਾਖੁ ਪੈਕਾਬਰ ਤਾ ਕੇ

ਸੇਖ ਜੁ ਕਹੀਅਹਿ ਕੋਟਿ ਅਠਾਸੀ

ਛਪਨ ਕੋਟਿ ਜਾ ਕੇ ਖੇਲ ਖਾਸੀ ॥੧॥

ਮੋ ਗਰੀਬ ਕੀ ਕੋ ਗੁਜਰਾਵੈ

ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ

ਤੇਤੀਸ ਕਰੋੜੀ ਹੈ ਖੇਲ ਖਾਨਾ

ਚਉਰਾਸੀ ਲਖ ਫਿਰੈ ਦਿਵਾਨਾਂ

ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ

ਉਨਿ ਭੀ ਭਿਸਤਿ ਘਨੇਰੀ ਪਾਈ ॥੨॥

ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ

ਛੋਡਿ ਕਤੇਬ ਕਰੈ ਸੈਤਾਨੀ

ਦੁਨੀਆ ਦੋਸੁ ਰੋਸੁ ਹੈ ਲੋਈ

ਅਪਨਾ ਕੀਆ ਪਾਵੈ ਸੋਈ ॥੩॥

ਤੁਮ ਦਾਤੇ ਹਮ ਸਦਾ ਭਿਖਾਰੀ

ਦੇਉ ਜਬਾਬੁ ਹੋਇ ਬਜਗਾਰੀ

ਦਾਸੁ ਕਬੀਰੁ ਤੇਰੀ ਪਨਹ ਸਮਾਨਾਂ

ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥

ਸਭੁ ਕੋਈ ਚਲਨ ਕਹਤ ਹੈ ਊਹਾਂ

ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ

ਆਪ ਆਪ ਕਾ ਮਰਮੁ ਜਾਨਾਂ

ਬਾਤਨ ਹੀ ਬੈਕੁੰਠੁ ਬਖਾਨਾਂ ॥੧॥

ਜਬ ਲਗੁ ਮਨ ਬੈਕੁੰਠ ਕੀ ਆਸ

ਤਬ ਲਗੁ ਨਾਹੀ ਚਰਨ ਨਿਵਾਸ ॥੨॥

ਖਾਈ ਕੋਟੁ ਪਰਲ ਪਗਾਰਾ

ਨਾ ਜਾਨਉ ਬੈਕੁੰਠ ਦੁਆਰਾ ॥੩॥

ਕਹਿ ਕਮੀਰ ਅਬ ਕਹੀਐ ਕਾਹਿ

ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥