ਘਰ ਕੀ ਨਾਰਿ ਤਿਆਗੈ ਅੰਧਾ

ਪਰ ਨਾਰੀ ਸਿਉ ਘਾਲੈ ਧੰਧਾ

ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ

ਅੰਤ ਕੀ ਬਾਰ ਮੂਆ ਲਪਟਾਨਾ ॥੧॥

ਪਾਪੀ ਕਾ ਘਰੁ ਅਗਨੇ ਮਾਹਿ

ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ

ਹਰਿ ਕੀ ਭਗਤਿ ਦੇਖੈ ਜਾਇ

ਮਾਰਗੁ ਛੋਡਿ ਅਮਾਰਗਿ ਪਾਇ

ਮੂਲਹੁ ਭੂਲਾ ਆਵੈ ਜਾਇ

ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥੨॥

ਜਿਉ ਬੇਸ੍ਵਾ ਕੇ ਪਰੈ ਅਖਾਰਾ

ਕਾਪਰੁ ਪਹਿਰਿ ਕਰਹਿ ਸੀਂ︀ਗਾਰਾ

ਪੂਰੇ ਤਾਲ ਨਿਹਾਲੇ ਸਾਸ

ਵਾ ਕੇ ਗਲੇ ਜਮ ਕਾ ਹੈ ਫਾਸ ॥੩॥

ਜਾ ਕੇ ਮਸਤਕਿ ਲਿਖਿਓ ਕਰਮਾ

ਸੋ ਭਜਿ ਪਰਿ ਹੈ ਗੁਰ ਕੀ ਸਰਨਾ

ਕਹਤ ਨਾਮਦੇਉ ਇਹੁ ਬੀਚਾਰੁ

ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥

ਸੰਡਾ ਮਰਕਾ ਜਾਇ ਪੁਕਾਰੇ ਪੜੈ ਨਹੀ ਹਮ ਹੀ ਪਚਿ ਹਾਰੇ

ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥

ਰਾਮ ਨਾਮਾ ਜਪਿਬੋ ਕਰੈ

ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ

ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ

ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥

ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ

ਗਿਰਿ ਤਰ ਜਲ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥

ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ

ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥੪॥

ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ

ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥੫॥੩॥੯॥