ਬਸੰਤੁ ਮਹਲਾ

ਮੇਰੀ ਸਖੀ ਸਹੇਲੀ ਸੁਨਹੁ ਭਾਇ

ਮੇਰਾ ਪਿਰੁ ਰੀਸਾਲੂ ਸੰਗਿ ਸਾਇ

ਓਹੁ ਅਲਖੁ ਲਖੀਐ ਕਹਹੁ ਕਾਇ

ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥

ਮਿਲੁ ਸਖੀ ਸਹੇਲੀ ਹਰਿ ਗੁਨ ਬਨੇ

ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ

ਮਨਮੁਖੀ ਦੁਹਾਗਣਿ ਨਾਹਿ ਭੇਉ

ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ

ਗੁਰਮੁਖਿ ਥਿਰੁ ਚੀਨੈ ਸੰਗਿ ਦੇਉ

ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥

ਬਿਨੁ ਗੁਰ ਭਗਤਿ ਭਾਉ ਹੋਇ

ਬਿਨੁ ਗੁਰ ਸੰਤ ਸੰਗੁ ਦੇਇ

ਬਿਨੁ ਗੁਰ ਅੰਧੁਲੇ ਧੰਧੁ ਰੋਇ

ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥੩॥

ਗੁਰਿ ਮਨੁ ਮਾਰਿਓ ਕਰਿ ਸੰਜੋਗੁ

ਅਹਿਨਿਸਿ ਰਾਵੇ ਭਗਤਿ ਜੋਗੁ

ਗੁਰ ਸੰਤ ਸਭਾ ਦੁਖੁ ਮਿਟੈ ਰੋਗੁ

ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥

ਬਸੰਤੁ ਮਹਲਾ

ਆਪੇ ਕੁਦਰਤਿ ਕਰੇ ਸਾਜਿ

ਸਚੁ ਆਪਿ ਨਿਬੇੜੇ ਰਾਜੁ ਰਾਜਿ

ਗੁਰਮਤਿ ਊਤਮ ਸੰਗਿ ਸਾਥਿ

ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥

ਮਤ ਬਿਸਰਸਿ ਰੇ ਮਨ ਰਾਮ ਬੋਲਿ

ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ

ਗੁਰ ਚਰਨ ਸਰੇਵਹਿ ਗੁਰਸਿਖ ਤੋਰ

ਗੁਰ ਸੇਵ ਤਰੇ ਤਜਿ ਮੇਰ ਤੋਰ

ਨਰ ਨਿੰਦਕ ਲੋਭੀ ਮਨਿ ਕਠੋਰ

ਗੁਰ ਸੇਵ ਭਾਈ ਸਿ ਚੋਰ ਚੋਰ ॥੨॥

ਗੁਰੁ ਤੁਠਾ ਬਖਸੇ ਭਗਤਿ ਭਾਉ

ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ

ਪਰਹਰਿ ਨਿੰਦਾ ਹਰਿ ਭਗਤਿ ਜਾਗੁ

ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥

ਗੁਰੁ ਮੇਲਿ ਮਿਲਾਵੈ ਕਰੇ ਦਾਤਿ

ਗੁਰਸਿਖ ਪਿਆਰੇ ਦਿਨਸੁ ਰਾਤਿ

ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ

ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥

ਬਸੰਤੁ ਮਹਲਾ ਇਕ ਤੁਕਾ

ਸਾਹਿਬ ਭਾਵੈ ਸੇਵਕੁ ਸੇਵਾ ਕਰੈ

ਜੀਵਤੁ ਮਰੈ ਸਭਿ ਕੁਲ ਉਧਰੈ ॥੧॥

ਤੇਰੀ ਭਗਤਿ ਛੋਡਉ ਕਿਆ ਕੋ ਹਸੈ

ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ

ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ

ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥

ਮੈ ਮੂਰਖ ਮੁਗਧ ਊਪਰਿ ਕਰਹੁ ਦਇਆ

ਤਉ ਸਰਣਾਗਤਿ ਰਹਉ ਪਇਆ ॥੩॥

ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ

ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥