ਮਹਲਾ ਬਸੰਤੁ ਹਿੰਡੋਲ ਘਰੁ

ਸਤਿਗੁਰ ਪ੍ਰਸਾਦਿ

ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ

ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ ਦਇਆਲਾ ॥੧॥

ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ

ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ

ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ

ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥

ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ

ਜਿਉ ਗੋਡਹੁ ਤਿਉ ਤੁਮੑ ਸੁਖ ਪਾਵਹੁ ਕਿਰਤੁ ਮੇਟਿਆ ਜਾਈ ॥੩॥

ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ

ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥

ਬਸੰਤੁ ਮਹਲਾ ਹਿੰਡੋਲ

ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ

ਆਪਿ ਕੁਚਜੀ ਦੋਸੁ ਦੇਊ ਜਾਣਾ ਨਾਹੀ ਰਖੇ ॥੧॥

ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ

ਅਖਰ ਲਿਖੇ ਸੇਈ ਗਾਵਾ ਅਵਰ ਜਾਣਾ ਬਾਣੀ ॥੧॥ ਰਹਾਉ

ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮੑ ਜਾਣਹੁ ਨਾਰੀ

ਜੇ ਘਰੁ ਰਾਖਹਿ ਬੁਰਾ ਚਾਖਹਿ ਹੋਵਹਿ ਕੰਤ ਪਿਆਰੀ ॥੨॥

ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ

ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥

ਬਸੰਤੁ ਹਿੰਡੋਲ ਮਹਲਾ

ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ

ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥

ਸੁਆਮੀ ਪੰਡਿਤਾ ਤੁਮੑ ਦੇਹੁ ਮਤੀ

ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ

ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ

ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਪਾਇਆ ॥੨॥

ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ

ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥

ਕਹਿਆ ਸੁਣਹਿ ਖਾਇਆ ਮਾਨਹਿ ਤਿਨੑਾ ਹੀ ਸੇਤੀ ਵਾਸਾ

ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥