ਬਸੰਤੁ ਹਿੰਡੋਲ ਮਹਲਾ

ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ

ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥

ਮਤ ਭੂਲਹਿ ਰੇ ਮਨ ਚੇਤਿ ਹਰੀ

ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ

ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ

ਬਿਨੁ ਭਾਗਾ ਸਤਸੰਗੁ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥

ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ

ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥

ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ

ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥

ਬਸੰਤੁ ਮਹਲਾ ਘਰੁ ਦੁਤੁਕੇ

ਸਤਿਗੁਰ ਪ੍ਰਸਾਦਿ

ਮਾਹਾ ਰੁਤੀ ਮਹਿ ਸਦ ਬਸੰਤੁ

ਜਿਤੁ ਹਰਿਆ ਸਭੁ ਜੀਅ ਜੰਤੁ

ਕਿਆ ਹਉ ਆਖਾ ਕਿਰਮ ਜੰਤੁ

ਤੇਰਾ ਕਿਨੈ ਪਾਇਆ ਆਦਿ ਅੰਤੁ ॥੧॥

ਤੈ ਸਾਹਿਬ ਕੀ ਕਰਹਿ ਸੇਵ

ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ

ਕਰਮੁ ਹੋਵੈ ਤਾਂ ਸੇਵਾ ਕਰੈ

ਗੁਰ ਪਰਸਾਦੀ ਜੀਵਤ ਮਰੈ

ਅਨਦਿਨੁ ਸਾਚੁ ਨਾਮੁ ਉਚਰੈ

ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥

ਬਿਖੁ ਅੰਮ੍ਰਿਤੁ ਕਰਤਾਰਿ ਉਪਾਏ

ਸੰਸਾਰ ਬਿਰਖ ਕਉ ਦੁਇ ਫਲ ਲਾਏ

ਆਪੇ ਕਰਤਾ ਕਰੇ ਕਰਾਏ

ਜੋ ਤਿਸੁ ਭਾਵੈ ਤਿਸੈ ਖਵਾਏ ॥੩॥

ਨਾਨਕ ਜਿਸ ਨੋ ਨਦਰਿ ਕਰੇਇ

ਅੰਮ੍ਰਿਤ ਨਾਮੁ ਆਪੇ ਦੇਇ

ਬਿਖਿਆ ਕੀ ਬਾਸਨਾ ਮਨਹਿ ਕਰੇਇ

ਅਪਣਾ ਭਾਣਾ ਆਪਿ ਕਰੇਇ ॥੪॥੧॥

ਬਸੰਤੁ ਮਹਲਾ

ਰਾਤੇ ਸਾਚਿ ਹਰਿ ਨਾਮਿ ਨਿਹਾਲਾ

ਦਇਆ ਕਰਹੁ ਪ੍ਰਭ ਦੀਨ ਦਇਆਲਾ

ਤਿਸੁ ਬਿਨੁ ਅਵਰੁ ਨਹੀ ਮੈ ਕੋਇ

ਜਿਉ ਭਾਵੈ ਤਿਉ ਰਾਖੈ ਸੋਇ ॥੧॥

ਗੁਰ ਗੋਪਾਲ ਮੇਰੈ ਮਨਿ ਭਾਏ

ਰਹਿ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ

ਇਹੁ ਮਨੁ ਲੋਭੀ ਲੋਭਿ ਲੁਭਾਨਾ

ਰਾਮ ਬਿਸਾਰਿ ਬਹੁਰਿ ਪਛੁਤਾਨਾ

ਬਿਛੁਰਤ ਮਿਲਾਇ ਗੁਰ ਸੇਵ ਰਾਂਗੇ

ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥

ਪਉਣ ਪਾਣੀ ਕੀ ਇਹ ਦੇਹ ਸਰੀਰਾ

ਹਉਮੈ ਰੋਗੁ ਕਠਿਨ ਤਨਿ ਪੀਰਾ

ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ

ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥

ਚਾਰਿ ਨਦੀਆ ਅਗਨੀ ਤਨਿ ਚਾਰੇ

ਤ੍ਰਿਸਨਾ ਜਲਤ ਜਲੇ ਅਹੰਕਾਰੇ

ਗੁਰਿ ਰਾਖੇ ਵਡਭਾਗੀ ਤਾਰੇ

ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥