ਬਸੰਤੁ ਮਹਲਾ

ਹਰਿ ਸੇਵੇ ਸੋ ਹਰਿ ਕਾ ਲੋਗੁ

ਸਾਚੁ ਸਹਜੁ ਕਦੇ ਹੋਵੈ ਸੋਗੁ

ਮਨਮੁਖ ਮੁਏ ਨਾਹੀ ਹਰਿ ਮਨ ਮਾਹਿ

ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥

ਸੇ ਜਨ ਜੀਵੇ ਜਿਨ ਹਰਿ ਮਨ ਮਾਹਿ

ਸਾਚੁ ਸਮੑਾਲਹਿ ਸਾਚਿ ਸਮਾਹਿ ॥੧॥ ਰਹਾਉ

ਹਰਿ ਸੇਵਹਿ ਤੇ ਹਰਿ ਤੇ ਦੂਰਿ

ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ

ਹਰਿ ਆਪੇ ਜਨ ਲੀਏ ਲਾਇ

ਤਿਨ ਸਦਾ ਸੁਖੁ ਹੈ ਤਿਲੁ ਤਮਾਇ ॥੨॥

ਨਦਰਿ ਕਰੇ ਚੂਕੈ ਅਭਿਮਾਨੁ

ਸਾਚੀ ਦਰਗਹ ਪਾਵੈ ਮਾਨੁ

ਹਰਿ ਜੀਉ ਵੇਖੈ ਸਦ ਹਜੂਰਿ

ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥

ਜੀਅ ਜੰਤ ਕੀ ਕਰੇ ਪ੍ਰਤਿਪਾਲ

ਗੁਰ ਪਰਸਾਦੀ ਸਦ ਸਮੑਾਲ

ਦਰਿ ਸਾਚੈ ਪਤਿ ਸਿਉ ਘਰਿ ਜਾਇ

ਨਾਨਕ ਨਾਮਿ ਵਡਾਈ ਪਾਇ ॥੪॥੩॥

ਬਸੰਤੁ ਮਹਲਾ

ਅੰਤਰਿ ਪੂਜਾ ਮਨ ਤੇ ਹੋਇ

ਏਕੋ ਵੇਖੈ ਅਉਰੁ ਕੋਇ

ਦੂਜੈ ਲੋਕੀ ਬਹੁਤੁ ਦੁਖੁ ਪਾਇਆ

ਸਤਿਗੁਰਿ ਮੈਨੋ ਏਕੁ ਦਿਖਾਇਆ ॥੧॥

ਮੇਰਾ ਪ੍ਰਭੁ ਮਉਲਿਆ ਸਦ ਬਸੰਤੁ

ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥੧॥ ਰਹਾਉ

ਗੁਰ ਪੂਛਹੁ ਤੁਮੑ ਕਰਹੁ ਬੀਚਾਰੁ

ਤਾਂ ਪ੍ਰਭ ਸਾਚੇ ਲਗੈ ਪਿਆਰੁ

ਆਪੁ ਛੋਡਿ ਹੋਹਿ ਦਾਸਤ ਭਾਇ

ਤਉ ਜਗਜੀਵਨੁ ਵਸੈ ਮਨਿ ਆਇ ॥੨॥

ਭਗਤਿ ਕਰੇ ਸਦ ਵੇਖੈ ਹਜੂਰਿ

ਮੇਰਾ ਪ੍ਰਭੁ ਸਦ ਰਹਿਆ ਭਰਪੂਰਿ

ਇਸੁ ਭਗਤੀ ਕਾ ਕੋਈ ਜਾਣੈ ਭੇਉ

ਸਭੁ ਮੇਰਾ ਪ੍ਰਭੁ ਆਤਮ ਦੇਉ ॥੩॥

ਆਪੇ ਸਤਿਗੁਰੁ ਮੇਲਿ ਮਿਲਾਏ

ਜਗਜੀਵਨ ਸਿਉ ਆਪਿ ਚਿਤੁ ਲਾਏ

ਮਨੁ ਤਨੁ ਹਰਿਆ ਸਹਜਿ ਸੁਭਾਏ

ਨਾਨਕ ਨਾਮਿ ਰਹੇ ਲਿਵ ਲਾਏ ॥੪॥੪॥

ਬਸੰਤੁ ਮਹਲਾ

ਭਗਤਿ ਵਛਲੁ ਹਰਿ ਵਸੈ ਮਨਿ ਆਇ

ਗੁਰ ਕਿਰਪਾ ਤੇ ਸਹਜ ਸੁਭਾਇ

ਭਗਤਿ ਕਰੇ ਵਿਚਹੁ ਆਪੁ ਖੋਇ

ਤਦ ਹੀ ਸਾਚਿ ਮਿਲਾਵਾ ਹੋਇ ॥੧॥

ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ

ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥੧॥ ਰਹਾਉ

ਭਗਤਿ ਕਰੇ ਸੋ ਜਨੁ ਨਿਰਮਲੁ ਹੋਇ

ਗੁਰਸਬਦੀ ਵਿਚਹੁ ਹਉਮੈ ਖੋਇ

ਹਰਿ ਜੀਉ ਆਪਿ ਵਸੈ ਮਨਿ ਆਇ

ਸਦਾ ਸਾਂਤਿ ਸੁਖਿ ਸਹਜਿ ਸਮਾਇ ॥੨॥

ਸਾਚਿ ਰਤੇ ਤਿਨ ਸਦ ਬਸੰਤ

ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ

ਬਿਨੁ ਨਾਵੈ ਸੂਕਾ ਸੰਸਾਰੁ

ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥੩॥

ਸੋਈ ਕਰੇ ਜਿ ਹਰਿ ਜੀਉ ਭਾਵੈ

ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ

ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ

ਨਾਨਕ ਨਾਮੁ ਵਸੈ ਮਨਿ ਆਇ ॥੪॥੫॥