ਬਸੰਤੁ ਮਹਲਾ

ਮਾਇਆ ਮੋਹੁ ਸਬਦਿ ਜਲਾਏ

ਮਨੁ ਤਨੁ ਹਰਿਆ ਸਤਿਗੁਰ ਭਾਏ

ਸਫਲਿਓੁ ਬਿਰਖੁ ਹਰਿ ਕੈ ਦੁਆਰਿ

ਸਾਚੀ ਬਾਣੀ ਨਾਮ ਪਿਆਰਿ ॥੧॥

ਮਨ ਹਰਿਆ ਸਹਜ ਸੁਭਾਇ

ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ

ਆਪੇ ਨੇੜੈ ਆਪੇ ਦੂਰਿ

ਗੁਰ ਕੈ ਸਬਦਿ ਵੇਖੈ ਸਦ ਹਜੂਰਿ

ਛਾਵ ਘਣੀ ਫੂਲੀ ਬਨਰਾਇ

ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥

ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ

ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ

ਪਰਪੰਚ ਵੇਖਿ ਰਹਿਆ ਵਿਸਮਾਦੁ

ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥

ਆਪੇ ਕਰਤਾ ਸਭਿ ਰਸ ਭੋਗ

ਜੋ ਕਿਛੁ ਕਰੇ ਸੋਈ ਪਰੁ ਹੋਗ

ਵਡਾ ਦਾਤਾ ਤਿਲੁ ਤਮਾਇ

ਨਾਨਕ ਮਿਲੀਐ ਸਬਦੁ ਕਮਾਇ ॥੪॥੬॥

ਬਸੰਤੁ ਮਹਲਾ

ਪੂਰੈ ਭਾਗਿ ਸਚੁ ਕਾਰ ਕਮਾਵੈ

ਏਕੋ ਚੇਤੈ ਫਿਰਿ ਜੋਨਿ ਆਵੈ

ਸਫਲ ਜਨਮੁ ਇਸੁ ਜਗ ਮਹਿ ਆਇਆ

ਸਾਚਿ ਨਾਮਿ ਸਹਜਿ ਸਮਾਇਆ ॥੧॥

ਗੁਰਮੁਖਿ ਕਾਰ ਕਰਹੁ ਲਿਵ ਲਾਇ

ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ

ਤਿਸੁ ਜਨ ਕੀ ਹੈ ਸਾਚੀ ਬਾਣੀ

ਗੁਰ ਕੈ ਸਬਦਿ ਜਗ ਮਾਹਿ ਸਮਾਣੀ

ਚਹੁ ਜੁਗ ਪਸਰੀ ਸਾਚੀ ਸੋਇ

ਨਾਮਿ ਰਤਾ ਜਨੁ ਪਰਗਟੁ ਹੋਇ ॥੨॥

ਇਕਿ ਸਾਚੈ ਸਬਦਿ ਰਹੇ ਲਿਵ ਲਾਇ

ਸੇ ਜਨ ਸਾਚੇ ਸਾਚੈ ਭਾਇ

ਸਾਚੁ ਧਿਆਇਨਿ ਦੇਖਿ ਹਜੂਰਿ

ਸੰਤ ਜਨਾ ਕੀ ਪਗ ਪੰਕਜ ਧੂਰਿ ॥੩॥

ਏਕੋ ਕਰਤਾ ਅਵਰੁ ਕੋਇ

ਗੁਰਸਬਦੀ ਮੇਲਾਵਾ ਹੋਇ

ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ

ਨਾਨਕ ਸਹਜੇ ਨਾਮਿ ਸਮਾਇਆ ॥੪॥੭॥

ਬਸੰਤੁ ਮਹਲਾ

ਭਗਤਿ ਕਰਹਿ ਜਨ ਦੇਖਿ ਹਜੂਰਿ

ਸੰਤ ਜਨਾ ਕੀ ਪਗ ਪੰਕਜ ਧੂਰਿ

ਹਰਿ ਸੇਤੀ ਸਦ ਰਹਹਿ ਲਿਵ ਲਾਇ

ਪੂਰੈ ਸਤਿਗੁਰਿ ਦੀਆ ਬੁਝਾਇ ॥੧॥

ਦਾਸਾ ਕਾ ਦਾਸੁ ਵਿਰਲਾ ਕੋਈ ਹੋਇ

ਊਤਮ ਪਦਵੀ ਪਾਵੈ ਸੋਇ ॥੧॥ ਰਹਾਉ

ਏਕੋ ਸੇਵਹੁ ਅਵਰੁ ਕੋਇ

ਜਿਤੁ ਸੇਵਿਐ ਸਦਾ ਸੁਖੁ ਹੋਇ

ਨਾ ਓਹੁ ਮਰੈ ਆਵੈ ਜਾਇ

ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥੨॥

ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ

ਆਪੁ ਮਾਰਿ ਸਹਜੇ ਨਾਮਿ ਸਮਾਣਿਆ

ਗੁਰਮੁਖਿ ਨਾਮੁ ਪਰਾਪਤਿ ਹੋਇ

ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥

ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ

ਸਾਚ ਸਬਦਿ ਪ੍ਰਭੁ ਏਕੁ ਸਿਞਾਣੁ

ਹਰਿ ਰਸੁ ਚਾਖੈ ਤਾਂ ਸੁਧਿ ਹੋਇ

ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥