ਬਸੰਤੁ ਮਹਲਾ

ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ

ਸਾਚੀ ਬਾਣੀ ਨਾਮ ਪਿਆਰੁ

ਮਨਮੁਖ ਭੂਲੇ ਕਾਹੇ ਆਏ

ਨਾਮਹੁ ਭੂਲੇ ਜਨਮੁ ਗਵਾਏ ॥੧॥

ਜੀਵਤ ਮਰੈ ਮਰਿ ਮਰਣੁ ਸਵਾਰੈ

ਗੁਰ ਕੈ ਸਬਦਿ ਸਾਚੁ ਉਰ ਧਾਰੈ ॥੧॥ ਰਹਾਉ

ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ

ਮਨੁ ਨਿਰਮਲੁ ਸਦ ਗੁਣੀ ਗਹੀਰਾ

ਜੰਮੈ ਮਰੈ ਆਵੈ ਜਾਇ

ਗੁਰ ਪਰਸਾਦੀ ਸਾਚਿ ਸਮਾਇ ॥੨॥

ਸਾਚਾ ਸੇਵਹੁ ਸਾਚੁ ਪਛਾਣੈ

ਗੁਰ ਕੈ ਸਬਦਿ ਹਰਿ ਦਰਿ ਨੀਸਾਣੈ

ਦਰਿ ਸਾਚੈ ਸਚੁ ਸੋਭਾ ਹੋਇ

ਨਿਜ ਘਰਿ ਵਾਸਾ ਪਾਵੈ ਸੋਇ ॥੩॥

ਆਪਿ ਅਭੁਲੁ ਸਚਾ ਸਚੁ ਸੋਇ

ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ

ਸਾਚਾ ਸੇਵਹੁ ਸਾਚੀ ਬਾਣੀ

ਨਾਨਕ ਨਾਮੇ ਸਾਚਿ ਸਮਾਣੀ ॥੪॥੯॥

ਬਸੰਤੁ ਮਹਲਾ

ਬਿਨੁ ਕਰਮਾ ਸਭ ਭਰਮਿ ਭੁਲਾਈ

ਮਾਇਆ ਮੋਹਿ ਬਹੁਤੁ ਦੁਖੁ ਪਾਈ

ਮਨਮੁਖ ਅੰਧੇ ਠਉਰ ਪਾਈ

ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥

ਹੁਕਮੁ ਮੰਨੇ ਸੋ ਜਨੁ ਪਰਵਾਣੁ

ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ

ਸਾਚਿ ਰਤੇ ਜਿਨੑਾ ਧੁਰਿ ਲਿਖਿ ਪਾਇਆ

ਹਰਿ ਕਾ ਨਾਮੁ ਸਦਾ ਮਨਿ ਭਾਇਆ

ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ

ਜੋਤੀ ਜੋਤਿ ਮਿਲਾਏ ਸੋਇ ॥੨॥

ਏਕੁ ਨਾਮੁ ਤਾਰੇ ਸੰਸਾਰੁ

ਗੁਰ ਪਰਸਾਦੀ ਨਾਮ ਪਿਆਰੁ

ਬਿਨੁ ਨਾਮੈ ਮੁਕਤਿ ਕਿਨੈ ਪਾਈ

ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥

ਸੋ ਬੂਝੈ ਜਿਸੁ ਆਪਿ ਬੁਝਾਏ

ਸਤਿਗੁਰ ਸੇਵਾ ਨਾਮੁ ਦ੍ਰਿੜੑਾਏ

ਜਿਨ ਇਕੁ ਜਾਤਾ ਸੇ ਜਨ ਪਰਵਾਣੁ

ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥

ਬਸੰਤੁ ਮਹਲਾ

ਕ੍ਰਿਪਾ ਕਰੇ ਸਤਿਗੁਰੂ ਮਿਲਾਏ

ਆਪੇ ਆਪਿ ਵਸੈ ਮਨਿ ਆਏ

ਨਿਹਚਲ ਮਤਿ ਸਦਾ ਮਨ ਧੀਰ

ਹਰਿ ਗੁਣ ਗਾਵੈ ਗੁਣੀ ਗਹੀਰ ॥੧॥

ਨਾਮਹੁ ਭੂਲੇ ਮਰਹਿ ਬਿਖੁ ਖਾਇ

ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ

ਬਹੁ ਭੇਖ ਕਰਹਿ ਮਨਿ ਸਾਂਤਿ ਹੋਇ

ਬਹੁ ਅਭਿਮਾਨਿ ਅਪਣੀ ਪਤਿ ਖੋਇ

ਸੇ ਵਡਭਾਗੀ ਜਿਨ ਸਬਦੁ ਪਛਾਣਿਆ

ਬਾਹਰਿ ਜਾਦਾ ਘਰ ਮਹਿ ਆਣਿਆ ॥੨॥

ਘਰ ਮਹਿ ਵਸਤੁ ਅਗਮ ਅਪਾਰਾ

ਗੁਰਮਤਿ ਖੋਜਹਿ ਸਬਦਿ ਬੀਚਾਰਾ

ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ

ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥

ਆਪਿ ਕਰੇ ਕਿਛੁ ਕਰਣੁ ਜਾਇ

ਆਪੇ ਭਾਵੈ ਲਏ ਮਿਲਾਇ

ਤਿਸ ਤੇ ਨੇੜੈ ਨਾਹੀ ਕੋ ਦੂਰਿ

ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥