ਬਸੰਤੁ ਮਹਲਾ

ਬਸੰਤੁ ਚੜਿਆ ਫੂਲੀ ਬਨਰਾਇ

ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥

ਇਨ ਬਿਧਿ ਇਹੁ ਮਨੁ ਹਰਿਆ ਹੋਇ

ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ

ਸਤਿਗੁਰ ਬਾਣੀ ਸਬਦੁ ਸੁਣਾਏ

ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥

ਫਲ ਫੂਲ ਲਾਗੇ ਜਾਂ ਆਪੇ ਲਾਏ

ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥

ਆਪਿ ਬਸੰਤੁ ਜਗਤੁ ਸਭੁ ਵਾੜੀ

ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥

ਬਸੰਤੁ ਹਿੰਡੋਲ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰਸਬਦ ਵਿਟਹੁ ਬਲਿ ਜਾਈ

ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥

ਮੇਰੇ ਮਨ ਰਾਮ ਨਾਮਿ ਚਿਤੁ ਲਾਇ

ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ

ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ

ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥

ਧੁਰਿ ਆਪੇ ਜਿਨੑਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ

ਧੂੜਿ ਤਿਨੑਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥

ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ

ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥

ਰਾਗੁ ਬਸੰਤੁ ਮਹਲਾ ਘਰੁ ਇਕਤੁਕੇ

ਸਤਿਗੁਰ ਪ੍ਰਸਾਦਿ

ਜਿਉ ਪਸਰੀ ਸੂਰਜ ਕਿਰਣਿ ਜੋਤਿ

ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥

ਏਕੋ ਹਰਿ ਰਵਿਆ ਸ੍ਰਬ ਥਾਇ

ਗੁਰਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ

ਘਟਿ ਘਟਿ ਅੰਤਰਿ ਏਕੋ ਹਰਿ ਸੋਇ

ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥੨॥

ਏਕੋ ਏਕੁ ਰਹਿਆ ਭਰਪੂਰਿ

ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥

ਏਕੋ ਏਕੁ ਵਰਤੈ ਹਰਿ ਲੋਇ

ਨਾਨਕ ਹਰਿ ਏਕੋੁ ਕਰੇ ਸੁ ਹੋਇ ॥੪॥੧॥