ਬਸੰਤੁ ਮਹਲਾ

ਰੈਣਿ ਦਿਨਸੁ ਦੁਇ ਸਦੇ ਪਏ

ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥

ਹਰਿ ਹਰਿ ਚੇਤਿ ਸਦਾ ਮਨ ਮੇਰੇ

ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ

ਮਨਮੁਖ ਫਿਰਿ ਫਿਰਿ ਹਉਮੈ ਮੁਏ

ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥

ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ

ਜਨਮ ਮਰਣ ਦੋਊ ਦੁਖ ਭਾਗੇ ॥੩॥

ਭਗਤ ਜਨਾ ਕਉ ਹਰਿ ਕਿਰਪਾ ਧਾਰੀ

ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥

ਬਸੰਤੁ ਹਿੰਡੋਲ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ

ਸਤਿਗੁਰੁ ਮਿਲੈ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥੧॥

ਮਾਧੋ ਸਾਧੂ ਜਨ ਦੇਹੁ ਮਿਲਾਇ

ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥ ਰਹਾਉ

ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ

ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥੨॥

ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ

ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥

ਜਗੰਨਾਥ ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ

ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥

ਬਸੰਤੁ ਮਹਲਾ ਹਿੰਡੋਲ

ਤੁਮੑ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ

ਹਰਿ ਦੀਨ ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥

ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ ਕ੍ਰਿਪਛੇ

ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ

ਤੁਮੑਰਾ ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ

ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥੨॥

ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ

ਸੇ ਧੰਨਿ ਵਡੇ ਵਡ ਪੂਰੇ ਹਰਿ ਜਨ ਜਿਨੑ ਹਰਿ ਧਾਰਿਓ ਹਰਿ ਉਰਛੇ ॥੩॥

ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ

ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਛੇ ॥੪॥੨॥੪॥