ਬਸੰਤੁ ਮਹਲਾ

ਗੁਰ ਚਰਣ ਸਰੇਵਤ ਦੁਖੁ ਗਇਆ

ਪਾਰਬ੍ਰਹਮਿ ਪ੍ਰਭਿ ਕਰੀ ਮਇਆ

ਸਰਬ ਮਨੋਰਥ ਪੂਰਨ ਕਾਮ

ਜਪਿ ਜੀਵੈ ਨਾਨਕੁ ਰਾਮ ਨਾਮ ॥੧॥

ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ

ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ ਫਿਰਿ ਆਵੈ ਜਾਵੈ ॥੧॥ ਰਹਾਉ

ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ

ਕਾਮ ਕ੍ਰੋਧ ਗੁਰ ਸਬਦਿ ਨਾਸਿ

ਭੈ ਬਿਨਸੇ ਨਿਰਭੈ ਪਦੁ ਪਾਇਆ

ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥੨॥

ਸਾਧਸੰਗਤਿ ਪ੍ਰਭਿ ਕੀਓ ਨਿਵਾਸ

ਹਰਿ ਜਪਿ ਜਪਿ ਹੋਈ ਪੂਰਨ ਆਸ

ਜਲਿ ਥਲਿ ਮਹੀਅਲਿ ਰਵਿ ਰਹਿਆ

ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ ॥੩॥

ਅਸਟ ਸਿਧਿ ਨਵ ਨਿਧਿ ਏਹ

ਕਰਮਿ ਪਰਾਪਤਿ ਜਿਸੁ ਨਾਮੁ ਦੇਹ

ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ

ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥੪॥੧੩॥

ਬਸੰਤੁ ਮਹਲਾ ਘਰੁ ਇਕਤੁਕੇ

ਸਤਿਗੁਰ ਪ੍ਰਸਾਦਿ

ਸਗਲ ਇਛਾ ਜਪਿ ਪੁੰਨੀਆ

ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥

ਤੁਮ ਰਵਹੁ ਗੋਬਿੰਦੈ ਰਵਣ ਜੋਗੁ

ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ

ਕਰਿ ਕਿਰਪਾ ਨਦਰਿ ਨਿਹਾਲਿਆ

ਅਪਣਾ ਦਾਸੁ ਆਪਿ ਸਮੑਾਲਿਆ ॥੨॥

ਸੇਜ ਸੁਹਾਵੀ ਰਸਿ ਬਨੀ

ਆਇ ਮਿਲੇ ਪ੍ਰਭ ਸੁਖ ਧਨੀ ॥੩॥

ਮੇਰਾ ਗੁਣੁ ਅਵਗਣੁ ਬੀਚਾਰਿਆ

ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥

ਬਸੰਤੁ ਮਹਲਾ

ਕਿਲਬਿਖ ਬਿਨਸੇ ਗਾਇ ਗੁਨਾ

ਅਨਦਿਨ ਉਪਜੀ ਸਹਜ ਧੁਨਾ ॥੧॥

ਮਨੁ ਮਉਲਿਓ ਹਰਿ ਚਰਨ ਸੰਗਿ

ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੌ ਹਰਿ ਨਾਮ ਰੰਗਿ ॥੧॥ ਰਹਾਉ

ਕਰਿ ਕਿਰਪਾ ਪ੍ਰਗਟੇ ਗੋੁਪਾਲ

ਲੜਿ ਲਾਇ ਉਧਾਰੇ ਦੀਨ ਦਇਆਲ ॥੨॥

ਇਹੁ ਮਨੁ ਹੋਆ ਸਾਧ ਧੂਰਿ

ਨਿਤ ਦੇਖੈ ਸੁਆਮੀ ਹਜੂਰਿ ॥੩॥

ਕਾਮ ਕ੍ਰੋਧ ਤ੍ਰਿਸਨਾ ਗਈ

ਨਾਨਕ ਪ੍ਰਭ ਕਿਰਪਾ ਭਈ ॥੪॥੨॥੧੫॥

ਬਸੰਤੁ ਮਹਲਾ

ਰੋਗ ਮਿਟਾਏ ਪ੍ਰਭੂ ਆਪਿ

ਬਾਲਕ ਰਾਖੇ ਅਪਨੇ ਕਰ ਥਾਪਿ ॥੧॥

ਸਾਂਤਿ ਸਹਜ ਗ੍ਰਿਹਿ ਸਦ ਬਸੰਤੁ

ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥੧॥ ਰਹਾਉ

ਸੋਗ ਸੰਤਾਪ ਕਟੇ ਪ੍ਰਭਿ ਆਪਿ

ਗੁਰ ਅਪੁਨੇ ਕਉ ਨਿਤ ਨਿਤ ਜਾਪਿ ॥੨॥

ਜੋ ਜਨੁ ਤੇਰਾ ਜਪੇ ਨਾਉ

ਸਭਿ ਫਲ ਪਾਏ ਨਿਹਚਲ ਗੁਣ ਗਾਉ ॥੩॥

ਨਾਨਕ ਭਗਤਾ ਭਲੀ ਰੀਤਿ

ਸੁਖਦਾਤਾ ਜਪਦੇ ਨੀਤ ਨੀਤਿ ॥੪॥੩॥੧੬॥