ਬਸੰਤੁ ਮਹਲਾ

ਦਰਸਨ ਕੀ ਪਿਆਸ ਜਿਸੁ ਨਰ ਹੋਇ

ਏਕਤੁ ਰਾਚੈ ਪਰਹਰਿ ਦੋਇ

ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ

ਗੁਰਮੁਖਿ ਬੂਝੈ ਏਕ ਸਮਾਇ ॥੧॥

ਤੇਰੇ ਦਰਸਨ ਕਉ ਕੇਤੀ ਬਿਲਲਾਇ

ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ

ਬੇਦ ਵਖਾਣਿ ਕਹਹਿ ਇਕੁ ਕਹੀਐ

ਓਹੁ ਬੇਅੰਤੁ ਅੰਤੁ ਕਿਨਿ ਲਹੀਐ

ਏਕੋ ਕਰਤਾ ਜਿਨਿ ਜਗੁ ਕੀਆ

ਬਾਝੁ ਕਲਾ ਧਰਿ ਗਗਨੁ ਧਰੀਆ ॥੨॥

ਏਕੋ ਗਿਆਨੁ ਧਿਆਨੁ ਧੁਨਿ ਬਾਣੀ

ਏਕੁ ਨਿਰਾਲਮੁ ਅਕਥ ਕਹਾਣੀ

ਏਕੋ ਸਬਦੁ ਸਚਾ ਨੀਸਾਣੁ

ਪੂਰੇ ਗੁਰ ਤੇ ਜਾਣੈ ਜਾਣੁ ॥੩॥

ਏਕੋ ਧਰਮੁ ਦ੍ਰਿੜੈ ਸਚੁ ਕੋਈ

ਗੁਰਮਤਿ ਪੂਰਾ ਜੁਗਿ ਜੁਗਿ ਸੋਈ

ਅਨਹਦਿ ਰਾਤਾ ਏਕ ਲਿਵ ਤਾਰ

ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥

ਏਕੋ ਤਖਤੁ ਏਕੋ ਪਾਤਿਸਾਹੁ

ਸਰਬੀ ਥਾਈ ਵੇਪਰਵਾਹੁ

ਤਿਸ ਕਾ ਕੀਆ ਤ੍ਰਿਭਵਣ ਸਾਰੁ

ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥

ਏਕਾ ਮੂਰਤਿ ਸਾਚਾ ਨਾਉ

ਤਿਥੈ ਨਿਬੜੈ ਸਾਚੁ ਨਿਆਉ

ਸਾਚੀ ਕਰਣੀ ਪਤਿ ਪਰਵਾਣੁ

ਸਾਚੀ ਦਰਗਹ ਪਾਵੈ ਮਾਣੁ ॥੬॥

ਏਕਾ ਭਗਤਿ ਏਕੋ ਹੈ ਭਾਉ

ਬਿਨੁ ਭੈ ਭਗਤੀ ਆਵਉ ਜਾਉ

ਗੁਰ ਤੇ ਸਮਝਿ ਰਹੈ ਮਿਹਮਾਣੁ

ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥

ਇਤ ਉਤ ਦੇਖਉ ਸਹਜੇ ਰਾਵਉ

ਤੁਝ ਬਿਨੁ ਠਾਕੁਰ ਕਿਸੈ ਭਾਵਉ

ਨਾਨਕ ਹਉਮੈ ਸਬਦਿ ਜਲਾਇਆ

ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥

ਬਸੰਤੁ ਮਹਲਾ

ਚੰਚਲੁ ਚੀਤੁ ਪਾਵੈ ਪਾਰਾ

ਆਵਤ ਜਾਤ ਲਾਗੈ ਬਾਰਾ

ਦੂਖੁ ਘਣੋ ਮਰੀਐ ਕਰਤਾਰਾ

ਬਿਨੁ ਪ੍ਰੀਤਮ ਕੋ ਕਰੈ ਸਾਰਾ ॥੧॥

ਸਭ ਊਤਮ ਕਿਸੁ ਆਖਉ ਹੀਨਾ

ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ

ਅਉਖਧ ਕਰਿ ਥਾਕੀ ਬਹੁਤੇਰੇ

ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ

ਬਿਨੁ ਹਰਿ ਭਗਤੀ ਦੂਖ ਘਣੇਰੇ

ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥

ਰੋਗੁ ਵਡੋ ਕਿਉ ਬਾਂਧਉ ਧੀਰਾ

ਰੋਗੁ ਬੁਝੈ ਸੋ ਕਾਟੈ ਪੀਰਾ

ਮੈ ਅਵਗਣ ਮਨ ਮਾਹਿ ਸਰੀਰਾ

ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥

ਗੁਰ ਕਾ ਸਬਦੁ ਦਾਰੂ ਹਰਿ ਨਾਉ

ਜਿਉ ਤੂ ਰਾਖਹਿ ਤਿਵੈ ਰਹਾਉ

ਜਗੁ ਰੋਗੀ ਕਹ ਦੇਖਿ ਦਿਖਾਉ

ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥

ਘਰ ਮਹਿ ਘਰੁ ਜੋ ਦੇਖਿ ਦਿਖਾਵੈ

ਗੁਰ ਮਹਲੀ ਸੋ ਮਹਲਿ ਬੁਲਾਵੈ

ਮਨ ਮਹਿ ਮਨੂਆ ਚਿਤ ਮਹਿ ਚੀਤਾ

ਐਸੇ ਹਰਿ ਕੇ ਲੋਗ ਅਤੀਤਾ ॥੫॥

ਹਰਖ ਸੋਗ ਤੇ ਰਹਹਿ ਨਿਰਾਸਾ

ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ

ਆਪੁ ਪਛਾਣਿ ਰਹੈ ਲਿਵ ਲਾਗਾ

ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥੬॥

ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ

ਸਹਜਿ ਮਰਉ ਜੀਵਤ ਹੀ ਜੀਵਉ

ਅਪਣੋ ਕਰਿ ਰਾਖਹੁ ਗੁਰ ਭਾਵੈ

ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥

ਭੋਗੀ ਕਉ ਦੁਖੁ ਰੋਗ ਵਿਆਪੈ

ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ

ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ

ਨਾਨਕ ਰਾਮੁ ਰਵੈ ਹਿਤ ਚੀਤਾ ॥੮॥੪॥