ਮਾਝ ਮਹਲਾ

ਅੰਮ੍ਰਿਤ ਨਾਮੁ ਮੰਨਿ ਵਸਾਏ

ਹਉਮੈ ਮੇਰਾ ਸਭੁ ਦੁਖੁ ਗਵਾਏ

ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ

ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ

ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ

ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ

ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥

ਅੰਮ੍ਰਿਤ ਰੰਗਿ ਰਤਾ ਲਿਵ ਲਾਏ

ਅੰਮ੍ਰਿਤੁ ਗੁਰ ਪਰਸਾਦੀ ਪਾਏ

ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥

ਸੋ ਕਿਛੁ ਕਰੈ ਜੁ ਚਿਤਿ ਹੋਈ

ਤਿਸ ਦਾ ਹੁਕਮੁ ਮੇਟਿ ਸਕੈ ਕੋਈ

ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥

ਅਜਬ ਕੰਮ ਕਰਤੇ ਹਰਿ ਕੇਰੇ

ਇਹੁ ਮਨੁ ਭੂਲਾ ਜਾਂਦਾ ਫੇਰੇ

ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥੫॥

ਖੋਟੇ ਖਰੇ ਤੁਧੁ ਆਪਿ ਉਪਾਏ

ਤੁਧੁ ਆਪੇ ਪਰਖੇ ਲੋਕ ਸਬਾਏ

ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥੬॥

ਕਿਉ ਕਰਿ ਵੇਖਾ ਕਿਉ ਸਾਲਾਹੀ

ਗੁਰ ਪਰਸਾਦੀ ਸਬਦਿ ਸਲਾਹੀ

ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥

ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ

ਸਤਿਗੁਰਿ ਸੇਵਿਐ ਰਿਦੈ ਸਮਾਣੀ

ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥੧੫॥੧੬॥

ਮਾਝ ਮਹਲਾ

ਅੰਮ੍ਰਿਤੁ ਵਰਸੈ ਸਹਜਿ ਸੁਭਾਏ

ਗੁਰਮੁਖਿ ਵਿਰਲਾ ਕੋਈ ਜਨੁ ਪਾਏ

ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ

ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ

ਗੁਰ ਪਰਸਾਦੀ ਸਹਜੁ ਕੋ ਪਾਏ

ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ

ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ ॥੨॥

ਸਭਨਾ ਉਪਰਿ ਨਦਰਿ ਪ੍ਰਭ ਤੇਰੀ

ਕਿਸੈ ਥੋੜੀ ਕਿਸੈ ਹੈ ਘਣੇਰੀ

ਤੁਝ ਤੇ ਬਾਹਰਿ ਕਿਛੁ ਹੋਵੈ ਗੁਰਮੁਖਿ ਸੋਝੀ ਪਾਵਣਿਆ ॥੩॥

ਗੁਰਮੁਖਿ ਤਤੁ ਹੈ ਬੀਚਾਰਾ

ਅੰਮ੍ਰਿਤਿ ਭਰੇ ਤੇਰੇ ਭੰਡਾਰਾ

ਬਿਨੁ ਸਤਿਗੁਰ ਸੇਵੇ ਕੋਈ ਪਾਵੈ ਗੁਰ ਕਿਰਪਾ ਤੇ ਪਾਵਣਿਆ ॥੪॥

ਸਤਿਗੁਰੁ ਸੇਵੈ ਸੋ ਜਨੁ ਸੋਹੈ

ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ

ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥

ਮਨਮੁਖੁ ਭੂਲਾ ਦੂਜੈ ਭਾਇ ਖੁਆਏ

ਨਾਮੁ ਲੇਵੈ ਮਰੈ ਬਿਖੁ ਖਾਏ

ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥੬॥

ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ

ਗੁਰ ਪਰਸਾਦੀ ਸਹਜਿ ਲਿਵ ਲਾਏ

ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥੭॥

ਆਪੇ ਆਪਿ ਨਿਰੰਜਨੁ ਸੋਈ

ਜਿਨਿ ਸਿਰਜੀ ਤਿਨਿ ਆਪੇ ਗੋਈ

ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥੮॥੧੬॥੧੭॥