ਬਸੰਤੁ ਮਹਲਾ ਇਕ ਤੁਕੀਆ

ਮਤੁ ਭਸਮ ਅੰਧੂਲੇ ਗਰਬਿ ਜਾਹਿ

ਇਨ ਬਿਧਿ ਨਾਗੇ ਜੋਗੁ ਨਾਹਿ ॥੧॥

ਮੂੜੑੇ ਕਾਹੇ ਬਿਸਾਰਿਓ ਤੈ ਰਾਮ ਨਾਮ

ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ

ਗੁਰ ਪੂਛਿ ਤੁਮ ਕਰਹੁ ਬੀਚਾਰੁ

ਜਹ ਦੇਖਉ ਤਹ ਸਾਰਿਗਪਾਣਿ ॥੨॥

ਕਿਆ ਹਉ ਆਖਾ ਜਾਂ ਕਛੂ ਨਾਹਿ

ਜਾਤਿ ਪਤਿ ਸਭ ਤੇਰੈ ਨਾਇ ॥੩॥

ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ

ਚਲਤੀ ਬਾਰ ਤੇਰੋ ਕਛੂ ਨਾਹਿ ॥੪॥

ਪੰਚ ਮਾਰਿ ਚਿਤੁ ਰਖਹੁ ਥਾਇ

ਜੋਗ ਜੁਗਤਿ ਕੀ ਇਹੈ ਪਾਂਇ ॥੫॥

ਹਉਮੈ ਪੈਖੜੁ ਤੇਰੇ ਮਨੈ ਮਾਹਿ

ਹਰਿ ਚੇਤਹਿ ਮੂੜੇ ਮੁਕਤਿ ਜਾਹਿ ॥੬॥

ਮਤ ਹਰਿ ਵਿਸਰਿਐ ਜਮ ਵਸਿ ਪਾਹਿ

ਅੰਤ ਕਾਲਿ ਮੂੜੇ ਚੋਟ ਖਾਹਿ ॥੭॥

ਗੁਰਸਬਦੁ ਬੀਚਾਰਹਿ ਆਪੁ ਜਾਇ

ਸਾਚ ਜੋਗੁ ਮਨਿ ਵਸੈ ਆਇ ॥੮॥

ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ

ਮੜੀ ਮਸਾਣੀ ਮੂੜੇ ਜੋਗੁ ਨਾਹਿ ॥੯॥

ਗੁਣ ਨਾਨਕੁ ਬੋਲੈ ਭਲੀ ਬਾਣਿ

ਤੁਮ ਹੋਹੁ ਸੁਜਾਖੇ ਲੇਹੁ ਪਛਾਣਿ ॥੧੦॥੫॥

ਬਸੰਤੁ ਮਹਲਾ

ਦੁਬਿਧਾ ਦੁਰਮਤਿ ਅਧੁਲੀ ਕਾਰ

ਮਨਮੁਖਿ ਭਰਮੈ ਮਝਿ ਗੁਬਾਰ ॥੧॥

ਮਨੁ ਅੰਧੁਲਾ ਅੰਧੁਲੀ ਮਤਿ ਲਾਗੈ

ਗੁਰ ਕਰਣੀ ਬਿਨੁ ਭਰਮੁ ਭਾਗੈ ॥੧॥ ਰਹਾਉ

ਮਨਮੁਖਿ ਅੰਧੁਲੇ ਗੁਰਮਤਿ ਭਾਈ

ਪਸੂ ਭਏ ਅਭਿਮਾਨੁ ਜਾਈ ॥੨॥

ਲਖ ਚਉਰਾਸੀਹ ਜੰਤ ਉਪਾਏ

ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥

ਸਗਲੀ ਭੂਲੈ ਨਹੀ ਸਬਦੁ ਅਚਾਰੁ

ਸੋ ਸਮਝੈ ਜਿਸੁ ਗੁਰੁ ਕਰਤਾਰੁ ॥੪॥

ਗੁਰ ਕੇ ਚਾਕਰ ਠਾਕੁਰ ਭਾਣੇ

ਬਖਸਿ ਲੀਏ ਨਾਹੀ ਜਮ ਕਾਣੇ ॥੫॥

ਜਿਨ ਕੈ ਹਿਰਦੈ ਏਕੋ ਭਾਇਆ

ਆਪੇ ਮੇਲੇ ਭਰਮੁ ਚੁਕਾਇਆ ॥੬॥

ਬੇਮੁਹਤਾਜੁ ਬੇਅੰਤੁ ਅਪਾਰਾ

ਸਚਿ ਪਤੀਜੈ ਕਰਣੈਹਾਰਾ ॥੭॥

ਨਾਨਕ ਭੂਲੇ ਗੁਰੁ ਸਮਝਾਵੈ

ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥

ਬਸੰਤੁ ਮਹਲਾ

ਆਪੇ ਭਵਰਾ ਫੂਲ ਬੇਲਿ

ਆਪੇ ਸੰਗਤਿ ਮੀਤ ਮੇਲਿ ॥੧॥

ਐਸੀ ਭਵਰਾ ਬਾਸੁ ਲੇ

ਤਰਵਰ ਫੂਲੇ ਬਨ ਹਰੇ ॥੧॥ ਰਹਾਉ

ਆਪੇ ਕਵਲਾ ਕੰਤੁ ਆਪਿ

ਆਪੇ ਰਾਵੇ ਸਬਦਿ ਥਾਪਿ ॥੨॥

ਆਪੇ ਬਛਰੂ ਗਊ ਖੀਰੁ

ਆਪੇ ਮੰਦਰੁ ਥੰਮੑੁ ਸਰੀਰੁ ॥੩॥

ਆਪੇ ਕਰਣੀ ਕਰਣਹਾਰੁ

ਆਪੇ ਗੁਰਮੁਖਿ ਕਰਿ ਬੀਚਾਰੁ ॥੪॥

ਤੂ ਕਰਿ ਕਰਿ ਦੇਖਹਿ ਕਰਣਹਾਰੁ

ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥

ਤੂ ਸਰੁ ਸਾਗਰੁ ਗੁਣ ਗਹੀਰੁ

ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥

ਤੂ ਆਪੇ ਕਰਤਾ ਕਰਣ ਜੋਗੁ

ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥

ਨਾਨਕ ਧ੍ਰਾਪੇ ਹਰਿ ਨਾਮ ਸੁਆਦਿ

ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥