ਬਸੰਤੁ ਹਿੰਡੋਲੁ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ

ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥੧॥

ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮੑਾਰੀ ॥੧॥ ਰਹਾਉ

ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ

ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥

ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ

ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥

ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੋੁਟਵਾਰੀ

ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮੑਾਰੀ ॥੪॥

ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ

ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥

ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ

ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥

ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ

ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮੑਾਰੀ ॥੭॥

ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ

ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮੑਾਲੀ ॥੮॥੧॥੮॥

ਬਸੰਤੁ ਹਿੰਡੋਲੁ ਘਰੁ ਮਹਲਾ

ਸਤਿਗੁਰ ਪ੍ਰਸਾਦਿ

ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਰਹਾਈ

ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥੧॥

ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ

ਸਤਿਗੁਰੁ ਮਿਲੈ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥੧॥ ਰਹਾਉ

ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ

ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥

ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ

ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥੩॥

ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ

ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥੪॥

ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ

ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਘਟਾਈ ॥੫॥

ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ

ਨਿੰਦਕੁ ਸਾਕਤੁ ਖਵਿ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥

ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ

ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥੭॥

ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ

ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥੮॥੧॥੯॥