ਬਸੰਤੁ ਮਹਲਾ ਘਰੁ ਦੁਤੁਕੀਆ

ਸਤਿਗੁਰ ਪ੍ਰਸਾਦਿ

ਸੁਣਿ ਸਾਖੀ ਮਨ ਜਪਿ ਪਿਆਰ

ਅਜਾਮਲੁ ਉਧਰਿਆ ਕਹਿ ਏਕ ਬਾਰ

ਬਾਲਮੀਕੈ ਹੋਆ ਸਾਧਸੰਗੁ

ਧ੍ਰੂ ਕਉ ਮਿਲਿਆ ਹਰਿ ਨਿਸੰਗ ॥੧॥

ਤੇਰਿਆ ਸੰਤਾ ਜਾਚਉ ਚਰਨ ਰੇਨ

ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥ ਰਹਾਉ

ਗਨਿਕਾ ਉਧਰੀ ਹਰਿ ਕਹੈ ਤੋਤ

ਗਜਇੰਦ੍ਰ ਧਿਆਇਓ ਹਰਿ ਕੀਓ ਮੋਖ

ਬਿਪ੍ਰ ਸੁਦਾਮੇ ਦਾਲਦੁ ਭੰਜ

ਰੇ ਮਨ ਤੂ ਭੀ ਭਜੁ ਗੋਬਿੰਦ ॥੨॥

ਬਧਿਕੁ ਉਧਾਰਿਓ ਖਮਿ ਪ੍ਰਹਾਰ

ਕੁਬਿਜਾ ਉਧਰੀ ਅੰਗੁਸਟ ਧਾਰ

ਬਿਦਰੁ ਉਧਾਰਿਓ ਦਾਸਤ ਭਾਇ

ਰੇ ਮਨ ਤੂ ਭੀ ਹਰਿ ਧਿਆਇ ॥੩॥

ਪ੍ਰਹਲਾਦ ਰਖੀ ਹਰਿ ਪੈਜ ਆਪ

ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ

ਜਿਨਿ ਜਿਨਿ ਸੇਵਿਆ ਅੰਤ ਬਾਰ

ਰੇ ਮਨ ਸੇਵਿ ਤੂ ਪਰਹਿ ਪਾਰ ॥੪॥

ਧੰਨੈ ਸੇਵਿਆ ਬਾਲ ਬੁਧਿ

ਤ੍ਰਿਲੋਚਨ ਗੁਰ ਮਿਲਿ ਭਈ ਸਿਧਿ

ਬੇਣੀ ਕਉ ਗੁਰਿ ਕੀਓ ਪ੍ਰਗਾਸੁ

ਰੇ ਮਨ ਤੂ ਭੀ ਹੋਹਿ ਦਾਸੁ ॥੫॥

ਜੈਦੇਵ ਤਿਆਗਿਓ ਅਹੰਮੇਵ

ਨਾਈ ਉਧਰਿਓ ਸੈਨੁ ਸੇਵ

ਮਨੁ ਡੀਗਿ ਡੋਲੈ ਕਹੂੰ ਜਾਇ

ਮਨ ਤੂ ਭੀ ਤਰਸਹਿ ਸਰਣਿ ਪਾਇ ॥੬॥

ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ

ਸੇ ਤੈਂ ਲੀਨੇ ਭਗਤ ਰਾਖਿ

ਤਿਨ ਕਾ ਗੁਣੁ ਅਵਗਣੁ ਬੀਚਾਰਿਓ ਕੋਇ

ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥

ਕਬੀਰਿ ਧਿਆਇਓ ਏਕ ਰੰਗ

ਨਾਮਦੇਵ ਹਰਿ ਜੀਉ ਬਸਹਿ ਸੰਗਿ

ਰਵਿਦਾਸ ਧਿਆਏ ਪ੍ਰਭ ਅਨੂਪ

ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥