ਸਾਰਗ ਮਹਲਾ

ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ

ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ

ਜੋ ਜਨ ਦੀਨ ਭਏ ਗੁਰ ਆਗੈ ਤਿਨ ਕੇ ਦੂਖ ਨਿਵਾਰੇ

ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥੧॥

ਹਿਰਦੈ ਨਾਮੁ ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ

ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨੑਿਆ ਓਇ ਪਾਵਹਿ ਮੋਖ ਦੁਆਰੇ ॥੨॥

ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ

ਤਿਸੁ ਆਗੈ ਜੀਉ ਦੇਵਉ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥੩॥

ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ

ਸਤਿਗੁਰੁ ਦਾਤਾ ਨਦਰਿ ਆਵੈ ਨਾ ਉਰਵਾਰਿ ਪਾਰੇ ॥੪॥

ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ ਕਲ ਧਾਰੇ

ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥੫॥੩॥

ਸਾਰਗ ਮਹਲਾ

ਗੋਬਿਦ ਕੀ ਐਸੀ ਕਾਰ ਕਮਾਇ

ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਰਹਾਉ

ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ

ਅਨਦਿਨੁ ਰਹਸੁ ਭਇਆ ਮਨੁ ਮਾਨਿਆ ਜੋਤੀ ਜੋਤਿ ਮਿਲਾਇ ॥੧॥

ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ

ਗੁਰ ਕਿਰਪਾਲ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥੨॥

ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ

ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥੩॥

ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ

ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥੪॥

ਜਬ ਸੁਪ੍ਰਸੰਨ ਭਏ ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ

ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥੫॥੪॥