ਸਾਰਗ ਮਹਲਾ

ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ

ਅਨਿਕ ਭਾਂਤਿ ਆਨੂਪ ਰੰਗ ਰੇ ਤਿਨੑ ਸਿਉ ਰੁਚੈ ਲਾਗਿਓ ॥੧॥ ਰਹਾਉ

ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨੀਂ︀ਦ ਪਲਕ ਨਹੀ ਜਾਗਿਓ

ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥੧॥

ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ

ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥੨॥

ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ

ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥

ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ

ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥

ਸਾਰਗ ਮਹਲਾ

ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ

ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ

ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ

ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥

ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ

ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥

ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ

ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥

ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ

ਪਾਇਓ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥

ਸਾਰਗ ਮਹਲਾ

ਮੇਰੈ ਮਨਿ ਬਾਸਿਬੋ ਗੁਰ ਗੋਬਿੰਦ

ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥੧॥ ਰਹਾਉ

ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ

ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥੧॥

ਜਹਾ ਸ੍ਰਵਨ ਹਰਿ ਕਥਾ ਸੁਨੀਐ ਤਹ ਮਹਾ ਭਇਆਨ ਉਦਿਆਨਦ

ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥੨॥

ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ

ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥੩॥

ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ

ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਂਨਦ ॥੪॥੭॥