ਸਾਰਗ ਮਹਲਾ

ਅਬ ਮੋਹਿ ਰਾਮ ਭਰੋਸਉ ਪਾਏ

ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ

ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ

ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥

ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ ਕਥਾ ਸੁਨਾਏ

ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥੨॥

ਦੇਖਿਓ ਦ੍ਰਿਸਟਿ ਸਰਬ ਮੰਗਲ ਰੂਪ ਉਲਟੀ ਸੰਤ ਕਰਾਏ

ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਕਤਹੂ ਜਾਏ ॥੩॥

ਕਵਨ ਉਪਮਾ ਕਉਨ ਬਡਾਈ ਕਿਆ ਗੁਨ ਕਹਉ ਰੀਝਾਏ

ਹੋਤ ਕ੍ਰਿਪਾਲ ਦੀਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥੪॥੮॥

ਸਾਰਗ ਮਹਲਾ

ਓੁਇ ਸੁਖ ਕਾ ਸਿਉ ਬਰਨਿ ਸੁਨਾਵਤ

ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ

ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ

ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥੧॥

ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਆਵਤ ਜਾਵਤ

ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਜਾਇ ਕਹਾਵਤ ॥੨॥

ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ

ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥

ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਜਾਵਤ

ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥੪॥੯॥

ਸਾਰਗ ਮਹਲਾ

ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ

ਗੋਬਿੰਦੁ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥੧॥ ਰਹਾਉ

ਨਾਮੁ ਅਮੋਲਾ ਪ੍ਰੀਤਿ ਤਿਸ ਸਿਉ ਪਰ ਨਿੰਦਾ ਹਿਤਕਾਰੈ

ਛਾਪਰੁ ਬਾਂਧਿ ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥੧॥

ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ

ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥

ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ

ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥੩॥

ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਸਕੈ ਗਵਾਰੈ

ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥੪॥੧੦॥