ਸਾਰਗ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਕੈਸੇ ਕਹਉ ਮੋਹਿ ਜੀਅ ਬੇਦਨਾਈ

ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ

ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ

ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥

ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ

ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥

ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ

ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥

ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ

ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥੪॥੧॥੧੫॥

ਸਾਰਗ ਮਹਲਾ

ਰੇ ਮੂੜੑੇ ਤੂ ਕਿਉ ਸਿਮਰਤ ਅਬ ਨਾਹੀ

ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ

ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ

ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥

ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ

ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥

ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ

ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥

ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ

ਕਹੁ ਨਾਨਕ ਤਿਨੑ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥

ਸਾਰਗ ਮਹਲਾ

ਕਿਉ ਜੀਵਨੁ ਪ੍ਰੀਤਮ ਬਿਨੁ ਮਾਈ

ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਪਾਈ ॥੧॥ ਰਹਾਉ

ਜੀਅ ਹੀਂ︀ਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ

ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥

ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈਂ︀

ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥੨॥੩॥੧੭॥

ਸਾਰਗ ਮਹਲਾ

ਉਆ ਅਉਸਰ ਕੈ ਹਉ ਬਲਿ ਜਾਈ

ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ

ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ

ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥

ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ

ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥