ਸਾਰਗ ਮਹਲਾ

ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ

ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਸਮਸਰਿ ਲਾਗੈ ॥੧॥ ਰਹਾਉ

ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਕਰੈ ਰੁਚਾਂਗੈ

ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥

ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ

ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥

ਸਾਰਗ ਮਹਲਾ

ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ

ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ

ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ

ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਕੀਮਤਿ ਜਾਨਾਂ ॥੧॥

ਤੁਮ ਹੀ ਨਾਇਕ ਤੁਮੑਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ

ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥

ਸਾਰਗ ਮਹਲਾ

ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ

ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ

ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ

ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥

ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ

ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥

ਸਾਰਗ ਮਹਲਾ

ਹਰਿ ਜੀਉ ਕੇ ਦਰਸਨ ਕਉ ਕੁਰਬਾਨੀ

ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ

ਛੂਟਰਿ ਤੇ ਗੁਰਿ ਕੀਈ ਸੋੁਹਾਗਨਿ ਹਰਿ ਪਾਇਓ ਸੁਘੜ ਸੁਜਾਨੀ

ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥੧॥

ਉਨੑ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ

ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੋੁਕਾਨੀ ॥੨॥੮॥੩੧॥

ਸਾਰਗ ਮਹਲਾ

ਅਬ ਮੇਰੋ ਪੰਚਾ ਤੇ ਸੰਗੁ ਤੂਟਾ

ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ

ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ

ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥

ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ

ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥