ਸਾਰਗ ਮਹਲਾ

ਅਬ ਮੇਰੋ ਠਾਕੁਰ ਸਿਉ ਮਨੁ ਲੀਨਾ

ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ

ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ

ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥

ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ

ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥੨॥੧੦॥੩੩॥

ਸਾਰਗ ਮਹਲਾ

ਮੋਹਨ ਸਭਿ ਜੀਅ ਤੇਰੇ ਤੂ ਤਾਰਹਿ

ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ

ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮੑਾਰਹਿ

ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥੧॥

ਕਿਆ ਭੂਪਤਿ ਬਪੁਰੇ ਕਹੀਅਹਿ ਕਹੁ ਕਿਸ ਨੋ ਮਾਰਹਿ

ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮੑਾਰਹਿ ॥੨॥੧੧॥੩੪॥

ਸਾਰਗ ਮਹਲਾ

ਅਬ ਮੋਹਿ ਧਨੁ ਪਾਇਓ ਹਰਿ ਨਾਮਾ

ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ

ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ

ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥

ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ

ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥

ਸਾਰਗ ਮਹਲਾ

ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ

ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥੧॥ ਰਹਾਉ

ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ

ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲੑਾ ॥੧॥

ਜੇ ਤਖਤਿ ਬੈਸਾਲਹਿ ਤਉ ਦਾਸ ਤੁਮੑਾਰੇ ਘਾਸੁ ਬਢਾਵਹਿ ਕੇਤਕ ਬੋਲਾ

ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥੨॥੧੩॥੩੬॥

ਸਾਰਗ ਮਹਲਾ

ਰਸਨਾ ਰਾਮ ਕਹਤ ਗੁਣ ਸੋਹੰ

ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥੧॥ ਰਹਾਉ

ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਮਾਨ ਦੁਖ ਜੋਹੰ

ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥੧॥

ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ

ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥੨॥੧੪॥੩੭॥