ਸਾਰਗ ਮਹਲਾ

ਨੈਨਹੁ ਦੇਖਿਓ ਚਲਤੁ ਤਮਾਸਾ

ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥੧॥ ਰਹਾਉ

ਅਭੂਲੁ ਭੂਲੈ ਲਿਖਿਓ ਚਲਾਵੈ ਮਤਾ ਕਰੈ ਪਚਾਸਾ

ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥

ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ

ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥੨॥੧੫॥੩੮॥

ਸਾਰਗ ਮਹਲਾ

ਚਰਨਹ ਗੋਬਿੰਦ ਮਾਰਗੁ ਸੁਹਾਵਾ

ਆਨ ਮਾਰਗ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥੧॥ ਰਹਾਉ

ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ

ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ ਪੁਨੀਤ ਸੰਤ ਧੂਰਾਵਾ ॥੧॥

ਸਰਬ ਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ

ਜਨ ਨਾਨਕ ਕਉ ਗੁਰੁ ਪੂਰਾ ਭੇਟਿਓ ਸੁਖਿ ਸਹਜੇ ਅਨਦ ਬਿਹਾਵਾ ॥੨॥੧੬॥੩੯॥

ਸਾਰਗ ਮਹਲਾ

ਧਿਆਇਓ ਅੰਤਿ ਬਾਰ ਨਾਮੁ ਸਖਾ

ਜਹ ਮਾਤ ਪਿਤਾ ਸੁਤ ਭਾਈ ਪਹੁਚੈ ਤਹਾ ਤਹਾ ਤੂ ਰਖਾ ॥੧॥ ਰਹਾਉ

ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ

ਖੂਲੑੇ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ ਦਿਖਾ ॥੧॥

ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ

ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥੨॥੧੭॥੪੦॥

ਸਾਰਗ ਮਹਲਾ

ਗੁਰ ਮਿਲਿ ਐਸੇ ਪ੍ਰਭੂ ਧਿਆਇਆ

ਭਇਓ ਕ੍ਰਿਪਾਲੁ ਦਇਆਲੁ ਦੁਖ ਭੰਜਨੁ ਲਗੈ ਤਾਤੀ ਬਾਇਆ ॥੧॥ ਰਹਾਉ

ਜੇਤੇ ਸਾਸ ਸਾਸ ਹਮ ਲੇਤੇ ਤੇਤੇ ਹੀ ਗੁਣ ਗਾਇਆ

ਨਿਮਖ ਬਿਛੁਰੈ ਘਰੀ ਬਿਸਰੈ ਸਦ ਸੰਗੇ ਜਤ ਜਾਇਆ ॥੧॥

ਹਉ ਬਲਿ ਬਲਿ ਬਲਿ ਬਲਿ ਚਰਨ ਕਮਲ ਕਉ ਬਲਿ ਬਲਿ ਗੁਰ ਦਰਸਾਇਆ

ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖ ਸਾਗਰੁ ਮੈ ਪਾਇਆ ॥੨॥੧੮॥੪੧॥

ਸਾਰਗ ਮਹਲਾ

ਮੇਰੈ ਮਨਿ ਸਬਦੁ ਲਗੋ ਗੁਰ ਮੀਠਾ

ਖੁਲੑਿਓ ਕਰਮੁ ਭਇਓ ਪਰਗਾਸਾ ਘਟਿ ਘਟਿ ਹਰਿ ਹਰਿ ਡੀਠਾ ॥੧॥ ਰਹਾਉ

ਪਾਰਬ੍ਰਹਮ ਆਜੋਨੀ ਸੰਭਉ ਸਰਬ ਥਾਨ ਘਟ ਬੀਠਾ

ਭਇਓ ਪਰਾਪਤਿ ਅੰਮ੍ਰਿਤ ਨਾਮਾ ਬਲਿ ਬਲਿ ਪ੍ਰਭ ਚਰਣੀਠਾ ॥੧॥

ਸਤਸੰਗਤਿ ਕੀ ਰੇਣੁ ਮੁਖਿ ਲਾਗੀ ਕੀਏ ਸਗਲ ਤੀਰਥ ਮਜਨੀਠਾ

ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ ਰੰਗੁ ਲਹੈ ਮਜੀਠਾ ॥੨॥੧੯॥੪੨॥