ਸਾਰਗ ਮਹਲਾ

ਹਰਿ ਹਰਿ ਨਾਮੁ ਦੀਓ ਗੁਰਿ ਸਾਥੇ

ਨਿਮਖ ਬਚਨੁ ਪ੍ਰਭ ਹੀਅਰੈ ਬਸਿਓ ਸਗਲ ਭੂਖ ਮੇਰੀ ਲਾਥੇ ॥੧॥ ਰਹਾਉ

ਕ੍ਰਿਪਾ ਨਿਧਾਨ ਗੁਣ ਨਾਇਕ ਠਾਕੁਰ ਸੁਖ ਸਮੂਹ ਸਭ ਨਾਥੇ

ਏਕ ਆਸ ਮੋਹਿ ਤੇਰੀ ਸੁਆਮੀ ਅਉਰ ਦੁਤੀਆ ਆਸ ਬਿਰਾਥੇ ॥੧॥

ਨੈਣ ਤ੍ਰਿਪਤਾਸੇ ਦੇਖਿ ਦਰਸਾਵਾ ਗੁਰਿ ਕਰ ਧਾਰੇ ਮੇਰੈ ਮਾਥੇ

ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ ਲਾਥੇ ॥੨॥੨੦॥੪੩॥

ਸਾਰਗ ਮਹਲਾ

ਰੇ ਮੂੜੑੇ ਆਨ ਕਾਹੇ ਕਤ ਜਾਈ

ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ ਭੂਲਿ ਭੂਲਿ ਬਿਖੁ ਖਾਈ ॥੧॥ ਰਹਾਉ

ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸ ਸਿਉ ਰੁਚ ਨਹੀ ਰਾਈ

ਮੋਹਨਿ ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥੧॥

ਭਇਓ ਦਇਆਲੁ ਕ੍ਰਿਪਾਲੁ ਦੁਖ ਹਰਤਾ ਸੰਤਨ ਸਿਉ ਬਨਿ ਆਈ

ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥੨॥੨੧॥੪੪॥

ਸਾਰਗ ਮਹਲਾ

ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ

ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜ ਸੀਗਰੀਆ ॥੧॥ ਰਹਾਉ

ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ

ਹਮ ਨੀਚ ਬਿਰਖ ਤੁਮ ਮੈਲਾਗਰ ਲਾਜ ਸੰਗਿ ਸੰਗਿ ਬਸਰੀਆ ॥੧॥

ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ

ਗੁਰ ਕ੍ਰਿਪਾਲ ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥੨॥੨੨॥੪੫॥

ਸਾਰਗ ਮਹਲਾ

ਮਨ ਓਇ ਦਿਨਸ ਧੰਨਿ ਪਰਵਾਨਾਂ

ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾਂ ॥੧॥ ਰਹਾਉ

ਧੰਨਿ ਸੁਭਾਗ ਧੰਨਿ ਸੋਹਾਗਾ ਧੰਨਿ ਦੇਤ ਜਿਨਿ ਮਾਨਾਂ

ਇਹੁ ਤਨੁ ਤੁਮੑਰਾ ਸਭੁ ਗ੍ਰਿਹੁ ਧਨੁ ਤੁਮਰਾ ਹੀਂਉ ਕੀਓ ਕੁਰਬਾਨਾਂ ॥੧॥

ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾਂ

ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ ਨਾਨਕ ਅੰਤੁ ਜਾਨਾਂ ॥੨॥੨੩॥੪੬॥

ਸਾਰਗ ਮਹਲਾ

ਅਬ ਮੋਰੋ ਸਹਸਾ ਦੂਖੁ ਗਇਆ

ਅਉਰ ਉਪਾਵ ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥੧॥ ਰਹਾਉ

ਸਰਬ ਸਿਧਿ ਕਾਰਜ ਸਭਿ ਸਵਰੇ ਅਹੰ ਰੋਗ ਸਗਲ ਹੀ ਖਇਆ

ਕੋਟਿ ਪਰਾਧ ਖਿਨ ਮਹਿ ਖਉ ਭਈ ਹੈ ਗੁਰ ਮਿਲਿ ਹਰਿ ਹਰਿ ਕਹਿਆ ॥੧॥

ਪੰਚ ਦਾਸ ਗੁਰਿ ਵਸਗਤਿ ਕੀਨੇ ਮਨ ਨਿਹਚਲ ਨਿਰਭਇਆ

ਆਇ ਜਾਵੈ ਕਤ ਹੀ ਡੋਲੈ ਥਿਰੁ ਨਾਨਕ ਰਾਜਇਆ ॥੨॥੨੪॥੪੭॥