( 1214 )

ਸਾਰਗ ਮਹਲਾ

ਪ੍ਰਭੁ ਮੇਰੋ ਇਤ ਉਤ ਸਦਾ ਸਹਾਈ

ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥੧॥ ਰਹਾਉ

ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ

ਪ੍ਰਤਿਪਾਲੈ ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥੧॥

ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਕਬਹੂ ਜਾਈ

ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥੨॥੨੫॥੪੮॥

ਸਾਰਗ ਮਹਲਾ

ਅਪਨਾ ਮੀਤੁ ਸੁਆਮੀ ਗਾਈਐ

ਆਸ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥੧॥ ਰਹਾਉ

ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ

ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ ਲਾਜ ਲੋਨੁ ਹੋਇ ਜਾਈਐ ॥੧॥

ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ

ਗੁਣ ਨਿਧਾਨ ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥੨॥੨੬॥੪੯॥

ਸਾਰਗ ਮਹਲਾ

ਓਟ ਸਤਾਣੀ ਪ੍ਰਭ ਜੀਉ ਮੇਰੈ

ਦ੍ਰਿਸਟਿ ਲਿਆਵਉ ਅਵਰ ਕਾਹੂ ਕਉ ਮਾਣਿ ਮਹਤਿ ਪ੍ਰਭ ਤੇਰੈ ॥੧॥ ਰਹਾਉ

ਅੰਗੀਕਾਰੁ ਕੀਓ ਪ੍ਰਭਿ ਅਪੁਨੈ ਕਾਢਿ ਲੀਆ ਬਿਖੁ ਘੇਰੈ

ਅੰਮ੍ਰਿਤ ਨਾਮੁ ਅਉਖਧੁ ਮੁਖਿ ਦੀਨੋ ਜਾਇ ਪਇਆ ਗੁਰ ਪੈਰੈ ॥੧॥

ਕਵਨ ਉਪਮਾ ਕਹਉ ਏਕ ਮੁਖ ਨਿਰਗੁਣ ਕੇ ਦਾਤੇਰੈ

ਕਾਟਿ ਸਿਲਕ ਜਉ ਅਪੁਨਾ ਕੀਨੋ ਨਾਨਕ ਸੂਖ ਘਨੇਰੈ ॥੨॥੨੭॥੫੦॥

ਸਾਰਗ ਮਹਲਾ

ਪ੍ਰਭ ਸਿਮਰਤ ਦੂਖ ਬਿਨਾਸੀ

ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਖਲਾਸੀ ॥੧॥ ਰਹਾਉ

ਅਵਰੁ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ

ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥੧॥

ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ ਜੀਵਨ ਅਬਿਨਾਸੀ

ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥੨॥੨੮॥੫੧॥

ਸਾਰਗ ਮਹਲਾ

ਮੇਰੋ ਮਨੁ ਜਤ ਕਤ ਤੁਝਹਿ ਸਮੑਾਰੈ

ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ ਤਿਉ ਪਾਰੈ ॥੧॥ ਰਹਾਉ

ਜਬ ਭੁਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ

ਤਬ ਅਰੋਗ ਜਬ ਤੁਮ ਸੰਗਿ ਬਸਤੌ ਛੁਟਕਤ ਹੋਇ ਰਵਾਰੈ ॥੧॥

ਕਵਨ ਬਸੇਰੋ ਦਾਸ ਦਾਸਨ ਕੋ ਥਾਪਿਉ ਥਾਪਨਹਾਰੈ

ਨਾਮੁ ਬਿਸਰੈ ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥੨॥੨੯॥੫੨॥

ਸਾਰਗ ਮਹਲਾ

ਮਨ ਤੇ ਭੈ ਭਉ ਦੂਰਿ ਪਰਾਇਓ

ਲਾਲ ਦਇਆਲ ਗੁਲਾਲ ਲਾਡਿਲੇ ਸਹਜਿ ਸਹਜਿ ਗੁਨ ਗਾਇਓ ॥੧॥ ਰਹਾਉ

ਗੁਰ ਬਚਨਾਤਿ ਕਮਾਤ ਕ੍ਰਿਪਾ ਤੇ ਬਹੁਰਿ ਕਤਹੂ ਧਾਇਓ

ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿ ਵਛਲੁ ਗ੍ਰਿਹਿ ਪਾਇਓ ॥੧॥

ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ

ਕਰਨਾ ਆਪਿ ਕਰਾਵਨ ਆਪੇ ਕਹੁ ਨਾਨਕ ਆਪਿ ਆਪਾਇਓ ॥੨॥੩੦॥੫੩॥