( 1216 )

ਸਾਰਗ ਮਹਲਾ

ਅਪੁਨੀ ਇਤਨੀ ਕਛੂ ਸਾਰੀ

ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥੧॥ ਰਹਾਉ

ਦਿਉਸ ਚਾਰਿ ਕੇ ਦੀਸਹਿ ਸੰਗੀ ਊਹਾਂ ਨਾਹੀ ਜਹ ਭਾਰੀ

ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥

ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ

ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥੨॥੩੬॥੫੯॥

ਸਾਰਗ ਮਹਲਾ

ਮੋਹਨੀ ਮੋਹਤ ਰਹੈ ਹੋਰੀ

ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਕਾਹੂ ਤੋਰੀ ॥੧॥ ਰਹਾਉ

ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਥੋਰੀ

ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਛੋਰੀ ॥੧॥

ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ

ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥

ਸਾਰਗ ਮਹਲਾ

ਕਹਾ ਕਰਹਿ ਰੇ ਖਾਟਿ ਖਾਟੁਲੀ

ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥੧॥ ਰਹਾਉ

ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ

ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟੁਲੀ ॥੧॥

ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ

ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲੑੈ ਤੇਰੀ ਗਾਂਠੁਲੀ ॥੨॥੩੮॥੬੧॥

ਸਾਰਗ ਮਹਲਾ

ਗੁਰ ਜੀਉ ਸੰਗਿ ਤੁਹਾਰੈ ਜਾਨਿਓ

ਕੋਟਿ ਜੋਧ ਉਆ ਕੀ ਬਾਤ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ

ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ

ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥੧॥

ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ

ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥੨॥੩੯॥੬੨॥

ਸਾਰਗ ਮਹਲਾ

ਹਰਿ ਹਰਿ ਦੀਓ ਸੇਵਕ ਕਉ ਨਾਮ

ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥੧॥ ਰਹਾਉ

ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ

ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥੧॥

ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ

ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥