( 1218 )

ਸਾਰਗ ਮਹਲਾ

ਮੇਰੈ ਗੁਰਿ ਮੋਰੋ ਸਹਸਾ ਉਤਾਰਿਆ

ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ

ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ

ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥

ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ

ਸਰਬ ਫਲਾ ਦੀਨੑੇ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥੨॥੪੭॥੭੦॥

ਸਾਰਗ ਮਹਲਾ

ਸਿਮਰਤ ਨਾਮੁ ਪ੍ਰਾਨ ਗਤਿ ਪਾਵੈ

ਮਿਟਹਿ ਕਲੇਸ ਤ੍ਰਾਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥੧॥ ਰਹਾਉ

ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ

ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥੧॥

ਦਾਮੋਦਰ ਦਇਆਲ ਆਰਾਧਹੁ ਗੋਬਿੰਦ ਕਰਤ ਸੋੁਹਾਵੈ

ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥੨॥੪੮॥੭੧॥

ਸਾਰਗ ਮਹਲਾ

ਅਪੁਨੇ ਗੁਰ ਪੂਰੇ ਬਲਿਹਾਰੈ

ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥੧॥ ਰਹਾਉ

ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ ਬਿਦਾਰੈ

ਆਨ ਉਪਾਵ ਤਿਆਗਿ ਜਨ ਸਗਲੇ ਚਰਨ ਕਮਲ ਰਿਦ ਧਾਰੈ ॥੧॥

ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ

ਸਭ ਤੇ ਊਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥੨॥੪੯॥੭੨॥

ਸਾਰਗ ਮਹਲਾ

ਬਿਨੁ ਹਰਿ ਹੈ ਕੋ ਕਹਾ ਬਤਾਵਹੁ

ਸੁਖ ਸਮੂਹ ਕਰੁਣਾ ਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥੧॥ ਰਹਾਉ

ਜਾ ਕੈ ਸੂਤਿ ਪਰੋਏ ਜੰਤਾ ਤਿਸੁ ਪ੍ਰਭ ਕਾ ਜਸੁ ਗਾਵਹੁ

ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥੧॥

ਸਫਲ ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ

ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ ਸੇਤੀ ਘਰਿ ਜਾਵਹੁ ॥੨॥੫੦॥੭੩॥

ਸਾਰਗ ਮਹਲਾ

ਠਾਕੁਰ ਤੁਮੑ ਸਰਣਾਈ ਆਇਆ

ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ

ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ

ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥

ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ

ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥੫੧॥੭੪॥