( 1219 )

ਸਾਰਗ ਮਹਲਾ

ਹਰਿ ਕੇ ਨਾਮ ਕੀ ਗਤਿ ਠਾਂਢੀ

ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥੧॥ ਰਹਾਉ

ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ

ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥੧॥

ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ

ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥੨॥੫੨॥੭੫॥

ਸਾਰਗ ਮਹਲਾ

ਜਿਹਵੇ ਅੰਮ੍ਰਿਤ ਗੁਣ ਹਰਿ ਗਾਉ

ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ

ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ

ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥

ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ

ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥੨॥੫੩॥੭੬॥

ਸਾਰਗ ਮਹਲਾ

ਹੋਤੀ ਨਹੀ ਕਵਨ ਕਛੁ ਕਰਣੀ

ਇਹੈ ਓਟ ਪਾਈ ਮਿਲਿ ਸੰਤਹ ਗੋਪਾਲ ਏਕ ਕੀ ਸਰਣੀ ॥੧॥ ਰਹਾਉ

ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ

ਆਸ ਅਪਾਰ ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥੧॥

ਅਨਾਥਹ ਨਾਥ ਦਇਆਲ ਸੁਖ ਸਾਗਰ ਸਰਬ ਦੋਖ ਭੈ ਹਰਣੀ

ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥੨॥੫੪॥੭੭॥

ਸਾਰਗ ਮਹਲਾ

ਫੀਕੇ ਹਰਿ ਕੇ ਨਾਮ ਬਿਨੁ ਸਾਦ

ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥੧॥ ਰਹਾਉ

ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ

ਹਰਿ ਹਰਿ ਲਾਭੁ ਸਾਧਸੰਗਿ ਪਾਈਐ ਘਰਿ ਲੈ ਆਵਹੁ ਲਾਦਿ ॥੧॥

ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ

ਬਰਨਿ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥੨॥੫੫॥੭੮॥

ਸਾਰਗ ਮਹਲਾ

ਆਇਓ ਸੁਨਨ ਪੜਨ ਕਉ ਬਾਣੀ

ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ

ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ

ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥

ਉਦਮੁ ਸਕਤਿ ਸਿਆਣਪ ਤੁਮੑਰੀ ਦੇਹਿ ਨਾਮੁ ਵਖਾਣੀ

ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥੨॥੫੬॥੭੯॥