( 1220 )

ਸਾਰਗ ਮਹਲਾ

ਧਨਵੰਤ ਨਾਮ ਕੇ ਵਣਜਾਰੇ

ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਸਬਦੁ ਵੀਚਾਰੇ ॥੧॥ ਰਹਾਉ

ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ

ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਆਵਹੁ ਹਾਰੇ ॥੧॥

ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ

ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥੨॥੫੭॥੮੦॥

ਸਾਰਗ ਮਹਲਾ

ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ

ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥੧॥ ਰਹਾਉ

ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਜਾਹਿ ਅਪਾਰਾ

ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥੧॥

ਕੋਇ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ

ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ ॥੨॥੫੮॥੮੧॥

ਸਾਰਗ ਮਹਲਾ

ਆਵੈ ਰਾਮ ਸਰਣਿ ਵਡਭਾਗੀ

ਏਕਸ ਬਿਨੁ ਕਿਛੁ ਹੋਰੁ ਜਾਣੈ ਅਵਰਿ ਉਪਾਵ ਤਿਆਗੀ ॥੧॥ ਰਹਾਉ

ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ

ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥੧॥

ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ

ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥੨॥੫੯॥੮੨॥

ਸਾਰਗ ਮਹਲਾ

ਜਾ ਤੇ ਸਾਧੂ ਸਰਣਿ ਗਹੀ

ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਰਹੀ ॥੧॥ ਰਹਾਉ

ਹੋਹੁ ਕ੍ਰਿਪਾਲ ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ

ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥੧॥

ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ

ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ ॥੨॥੬੦॥੮੩॥

ਸਾਰਗ ਮਹਲਾ

ਰਸਨਾ ਰਾਮ ਕੋ ਜਸੁ ਗਾਉ

ਆਨ ਸੁਆਦ ਬਿਸਾਰਿ ਸਗਲੇ ਭਲੋ ਨਾਮ ਸੁਆਉ ॥੧॥ ਰਹਾਉ

ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ

ਸਾਧਸੰਗਤਿ ਹੋਹਿ ਨਿਰਮਲੁ ਬਹੁੜਿ ਜੋਨਿ ਆਉ ॥੧॥

ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ

ਸਾਸਿ ਸਾਸਿ ਸਮੑਾਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥੨॥੬੧॥੮੪॥