( 1221 )

ਸਾਰਗ ਮਹਲਾ

ਬੈਕੁੰਠ ਗੋਬਿੰਦ ਚਰਨ ਨਿਤ ਧਿਆਉ

ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥੧॥ ਰਹਾਉ

ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ

ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥੧॥

ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ

ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ ਊਰੀ ॥੨॥੬੨॥੮੫॥

ਸਾਰਗ ਮਹਲਾ

ਸਾਚੇ ਸਤਿਗੁਰੂ ਦਾਤਾਰਾ

ਦਰਸਨੁ ਦੇਖਿ ਸਗਲ ਦੁਖ ਨਾਸਹਿ ਚਰਨ ਕਮਲ ਬਲਿਹਾਰਾ ॥੧॥ ਰਹਾਉ

ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ

ਭਗਤਿ ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥੧॥

ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ ਆਧਾਰੁ

ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਪਾਰੁ ॥੨॥੬੩॥੮੬॥

ਸਾਰਗ ਮਹਲਾ

ਗੁਰ ਕੇ ਚਰਨ ਬਸੇ ਮਨ ਮੇਰੈ

ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥੧॥ ਰਹਾਉ

ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ

ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥੧॥

ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ

ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥੨॥੬੪॥੮੭॥

ਸਾਰਗ ਮਹਲਾ

ਜੀਵਨੁ ਤਉ ਗਨੀਐ ਹਰਿ ਪੇਖਾ

ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਫੋਰਿ ਭਰਮ ਕੀ ਰੇਖਾ ॥੧॥ ਰਹਾਉ

ਕਹਤ ਸੁਨਤ ਕਿਛੁ ਸਾਂਤਿ ਉਪਜਤ ਬਿਨੁ ਬਿਸਾਸ ਕਿਆ ਸੇਖਾਂ

ਪ੍ਰਭੂ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥੧॥

ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਮਾਨਤ ਭੇਖਾ

ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥੨॥੬੫॥੮੮॥

ਸਾਰਗ ਮਹਲਾ

ਸਿਮਰਨ ਰਾਮ ਕੋ ਇਕੁ ਨਾਮ

ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥੧॥ ਰਹਾਉ

ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ ਬਿਨੁ ਹਰਿ ਫੋਕਟ ਗਿਆਨ

ਜਨਮ ਮਰਨ ਸੰਕਟ ਤੇ ਛੂਟੈ ਜਗਦੀਸ ਭਜਨ ਸੁਖ ਧਿਆਨ ॥੧॥

ਤੇਰੀ ਸਰਨਿ ਪੂਰਨ ਸੁਖ ਸਾਗਰ ਕਰਿ ਕਿਰਪਾ ਦੇਵਹੁ ਦਾਨ

ਸਿਮਰਿ ਸਿਮਰਿ ਨਾਨਕ ਪ੍ਰਭ ਜੀਵੈ ਬਿਨਸਿ ਜਾਇ ਅਭਿਮਾਨ ॥੨॥੬੬॥੮੯॥

ਸਾਰਗ ਮਹਲਾ

ਧੂਰਤੁ ਸੋਈ ਜਿ ਧੁਰ ਕਉ ਲਾਗੈ

ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ

ਬਲਬੰਚ ਕਰੈ ਜਾਨੈ ਲਾਭੈ ਸੋ ਧੂਰਤੁ ਨਹੀ ਮੂੜੑਾ

ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥

ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾਂ

ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦॥