( 1223 )

ਸਾਰਗ ਮਹਲਾ

ਮੇਰਾ ਪ੍ਰਭੁ ਸੰਗੇ ਅੰਤਰਜਾਮੀ

ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ

ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ

ਬਿਸਰਿ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥

ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ

ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥

ਸਾਰਗ ਮਹਲਾ

ਜਾ ਕੈ ਰਾਮ ਕੋ ਬਲੁ ਹੋਇ

ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਬਿਆਪੈ ਕੋਇ ॥੧॥ ਰਹਾਉ

ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ

ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥

ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ

ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥

ਸਾਰਗ ਮਹਲਾ

ਜੀਵਤੁ ਰਾਮ ਕੇ ਗੁਣ ਗਾਇ

ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਕਬ ਹੀ ਜਾਇ ॥੧॥ ਰਹਾਉ

ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਦੂਜੀ ਜਾਇ

ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮੑਰਾ ਪੈਨੑੈ ਖਾਇ ॥੧॥

ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਜਨਮਾ ਧਾਇ

ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥

ਸਾਰਗ ਮਹਲਾ

ਮਨ ਰੇ ਨਾਮ ਕੋ ਸੁਖ ਸਾਰ

ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ

ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ

ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥

ਪਤਿਤ ਪਾਵਨ ਭਗਤਿ ਬਛਲ ਦੀਨ ਕਿਰਪਾ ਧਾਰ

ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥

ਸਾਰਗ ਮਹਲਾ

ਬਿਰਾਜਿਤ ਰਾਮ ਕੋ ਪਰਤਾਪ

ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ

ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ

ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥੧॥

ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ

ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥੨॥੭੭॥੧੦੦॥