( 1224 )

ਸਾਰਗ ਮਹਲਾ

ਆਤੁਰੁ ਨਾਮ ਬਿਨੁ ਸੰਸਾਰ

ਤ੍ਰਿਪਤਿ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥੧॥ ਰਹਾਉ

ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ

ਹਰਿ ਕਾ ਸਿਮਰਨੁ ਨਿਮਖ ਸਿਮਰਿਓ ਜਮਕੰਕਰ ਕਰਤ ਖੁਆਰ ॥੧॥

ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਰਾਵਾਰ

ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥੨॥੭੮॥੧੦੧॥

ਸਾਰਗ ਮਹਲਾ

ਮੈਲਾ ਹਰਿ ਕੇ ਨਾਮ ਬਿਨੁ ਜੀਉ

ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥੧॥ ਰਹਾਉ

ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ

ਪੂਰਾ ਸਤਿਗੁਰੁ ਸਹਜਿ ਭੇਟਿਆ ਸਾਕਤੁ ਆਵੈ ਜਾਈ ॥੧॥

ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ

ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ ॥੨॥੭੯॥੧੦੨॥

ਸਾਰਗ ਮਹਲਾ

ਰਮਣ ਕਉ ਰਾਮ ਕੇ ਗੁਣ ਬਾਦ

ਸਾਧਸੰਗਿ ਧਿਆਈਐ ਪਰਮੇਸਰੁ ਅੰਮ੍ਰਿਤ ਜਾ ਕੇ ਸੁਆਦ ॥੧॥ ਰਹਾਉ

ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ

ਸਹਜ ਅਨਦ ਅਨਹਦ ਧੁਨਿ ਬਾਣੀ ਬਹੁਰਿ ਭਏ ਬਿਖਾਦ ॥੧॥

ਸਨਕਾਦਿਕ ਬ੍ਰਹਮਾਦਿਕ ਗਾਵਤ ਗਾਵਤ ਸੁਕ ਪ੍ਰਹਿਲਾਦ

ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥੨॥੮੦॥੧੦੩॥

ਸਾਰਗ ਮਹਲਾ

ਕੀਨੑੇ ਪਾਪ ਕੇ ਬਹੁ ਕੋਟ

ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥੧॥ ਰਹਾਉ

ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ

ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥

ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ

ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਲਾਗੈ ਫੇਟ ॥੨॥੮੧॥੧੦੪॥

ਸਾਰਗ ਮਹਲਾ

ਅੰਧੇ ਖਾਵਹਿ ਬਿਸੂ ਕੇ ਗਟਾਕ

ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥੧॥ ਰਹਾਉ

ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ

ਕਿਲਬਿਖ ਕਰਤ ਕਰਤ ਪਛੁਤਾਵਹਿ ਕਬਹੁ ਸਾਕਹਿ ਛਾਂਟਿ ॥੧॥

ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ

ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥

ਸਾਰਗ ਮਹਲਾ

ਟੂਟੀ ਨਿੰਦਕ ਕੀ ਅਧ ਬੀਚ

ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥੧॥ ਰਹਾਉ

ਉਸ ਕਾ ਕਹਿਆ ਕੋਇ ਸੁਣਈ ਕਹੀ ਬੈਸਣੁ ਪਾਵੈ

ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥੧॥

ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ

ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥