( 1225 )

ਸਾਰਗ ਮਹਲਾ

ਤ੍ਰਿਸਨਾ ਚਲਤ ਬਹੁ ਪਰਕਾਰਿ

ਪੂਰਨ ਹੋਤ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ

ਸਾਂਤਿ ਸੂਖ ਸਹਜੁ ਉਪਜੈ ਇਹੈ ਇਸੁ ਬਿਉਹਾਰਿ

ਆਪ ਪਰ ਕਾ ਕਛੁ ਜਾਨੈ ਕਾਮ ਕ੍ਰੋਧਹਿ ਜਾਰਿ ॥੧॥

ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ

ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥

ਸਾਰਗ ਮਹਲਾ

ਰੇ ਪਾਪੀ ਤੈ ਕਵਨ ਕੀ ਮਤਿ ਲੀਨ

ਨਿਮਖ ਘਰੀ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ

ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ

ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥

ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ

ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨੑ ॥੨॥੮੫॥੧੦੮॥

ਸਾਰਗ ਮਹਲਾ

ਮਾਈ ਰੀ ਚਰਨਹ ਓਟ ਗਹੀ

ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ

ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਕਹੀ

ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥

ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ

ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਫਹੀ ॥੨॥੮੬॥੧੦੯॥

ਸਾਰਗ ਮਹਲਾ

ਮਾਈ ਰੀ ਮਨੁ ਮੇਰੋ ਮਤਵਾਰੋ

ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ

ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਹੋਵਤ ਕਾਰੋ

ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥

ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ

ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥

ਸਾਰਗ ਮਹਲਾ

ਮਾਈ ਰੀ ਆਨ ਸਿਮਰਿ ਮਰਿ ਜਾਂਹਿ

ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ

ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ

ਅਨਿਕ ਸਜਾਂਈ ਗਣਤ ਆਵੈ ਗਰਭੈ ਗਰਭਿ ਭ੍ਰਮਾਹਿ ॥੧॥

ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ

ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਆਵਹਿ ਜਾਂਹਿ ॥੨॥੮੮॥੧੧੧॥