( 1228 )

ਸਾਰਗ ਮਹਲਾ

ਮਾਈ ਰੀ ਕਾਟੀ ਜਮ ਕੀ ਫਾਸ

ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥੧॥ ਰਹਾਉ

ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ

ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥੧॥

ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ

ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥

ਸਾਰਗ ਮਹਲਾ

ਮਾਈ ਰੀ ਅਰਿਓ ਪ੍ਰੇਮ ਕੀ ਖੋਰਿ

ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਕੋਈ ਤੋਰਿ ॥੧॥ ਰਹਾਉ

ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ

ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥

ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ

ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥੧੨੪॥

ਸਾਰਗ ਮਹਲਾ

ਨੀਕੀ ਰਾਮ ਕੀ ਧੁਨਿ ਸੋਇ

ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥੧॥ ਰਹਾਉ

ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ

ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥੧॥

ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ

ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥੨॥੧੦੨॥੧੨੫॥

ਸਾਰਗ ਮਹਲਾ

ਹਰਿ ਕੇ ਨਾਮ ਕੀ ਮਤਿ ਸਾਰ

ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥੧॥ ਰਹਾਉ

ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ

ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਮਾਰ ॥੧॥

ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ

ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥

ਸਾਰਗ ਮਹਲਾ

ਮਾਨੀ ਤੂੰ ਰਾਮ ਕੈ ਦਰਿ ਮਾਨੀ

ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ

ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ

ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥

ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ

ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥੧੨੭॥

ਸਾਰਗ ਮਹਲਾ

ਤੁਅ ਚਰਨ ਆਸਰੋ ਈਸ

ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ਰਹਾਉ

ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ

ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥੧॥

ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ

ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥