ਮਾਝ ਮਹਲਾ

ਤੇਰੇ ਭਗਤ ਸੋਹਹਿ ਸਾਚੈ ਦਰਬਾਰੇ

ਗੁਰ ਕੈ ਸਬਦਿ ਨਾਮਿ ਸਵਾਰੇ

ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ

ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ ॥੧॥ ਰਹਾਉ

ਹਰਿ ਜੀਉ ਸਾਚਾ ਸਾਚੀ ਨਾਈ

ਗੁਰ ਪਰਸਾਦੀ ਕਿਸੈ ਮਿਲਾਈ

ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥

ਤੁਝ ਤੇ ਬਾਹਰਿ ਕਛੂ ਹੋਇ

ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ

ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥

ਕਾਮਣਿ ਗੁਣਵੰਤੀ ਹਰਿ ਪਾਏ

ਭੈ ਭਾਇ ਸੀਗਾਰੁ ਬਣਾਏ

ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥

ਸਬਦੁ ਵਿਸਾਰਨਿ ਤਿਨਾ ਠਉਰੁ ਠਾਉ

ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ

ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥

ਲਿਖਦਿਆ ਲਿਖਦਿਆ ਕਾਗਦ ਮਸੁ ਖੋਈ

ਦੂਜੈ ਭਾਇ ਸੁਖੁ ਪਾਏ ਕੋਈ

ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥

ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ

ਸੇ ਜਨ ਸਚੇ ਪਾਵਹਿ ਮੋਖ ਦੁਆਰੁ

ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥੭॥

ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ

ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ

ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥