( 1231 )

ਸਾਰਗ ਮਹਲਾ

ਲਾਲ ਲਾਲ ਮੋਹਨ ਗੋਪਾਲ ਤੂ

ਕੀਟ ਹਸਤਿ ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥੧॥ ਰਹਾਉ

ਨਹ ਦੂਰਿ ਪੂਰਿ ਹਜੂਰਿ ਸੰਗੇ

ਸੁੰਦਰ ਰਸਾਲ ਤੂ ॥੧॥

ਨਹ ਬਰਨ ਬਰਨ ਨਹ ਕੁਲਹ ਕੁਲ

ਨਾਨਕ ਪ੍ਰਭ ਕਿਰਪਾਲ ਤੂ ॥੨॥੯॥੧੩੮॥

ਸਾਰਗ ਮਃ

ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ

ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ਰਹਾਉ

ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥੧॥

ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥

ਸਤਿਗੁਰ ਪ੍ਰਸਾਦਿ

ਰਾਗੁ ਸਾਰੰਗ ਮਹਲਾ

ਹਰਿ ਬਿਨੁ ਤੇਰੋ ਕੋ ਸਹਾਈ

ਕਾਂ ਕੀ ਮਾਤ ਪਿਤਾ ਸੁਤ ਬਨਿਤਾ ਕੋ ਕਾਹੂ ਕੋ ਭਾਈ ॥੧॥ ਰਹਾਉ

ਧਨੁ ਧਰਨੀ ਅਰੁ ਸੰਪਤਿ ਸਗਰੀ ਜੋ ਮਾਨਿਓ ਅਪਨਾਈ

ਤਨ ਛੂਟੈ ਕਛੁ ਸੰਗਿ ਚਾਲੈ ਕਹਾ ਤਾਹਿ ਲਪਟਾਈ ॥੧॥

ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਰੁਚਿ ਬਢਾਈ

ਨਾਨਕ ਕਹਤ ਜਗਤ ਸਭ ਮਿਥਿਆ ਜਿਉ ਸੁਪਨਾ ਰੈਨਾਈ ॥੨॥੧॥

ਸਾਰੰਗ ਮਹਲਾ

ਕਹਾ ਮਨ ਬਿਖਿਆ ਸਿਉ ਲਪਟਾਹੀ

ਯਾ ਜਗ ਮਹਿ ਕੋਊ ਰਹਨੁ ਪਾਵੈ ਇਕਿ ਆਵਹਿ ਇਕਿ ਜਾਹੀ ॥੧॥ ਰਹਾਉ

ਕਾਂ ਕੋ ਤਨੁ ਧਨੁ ਸੰਪਤਿ ਕਾਂ ਕੀ ਕਾ ਸਿਉ ਨੇਹੁ ਲਗਾਹੀ

ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥੧॥

ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤਿ ਹੋਹਿ ਛਿਨ ਮਾਹੀ

ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੈ ਭੀ ਨਾਹੀ ॥੨॥੨॥

ਸਾਰੰਗ ਮਹਲਾ

ਕਹਾ ਨਰ ਅਪਨੋ ਜਨਮੁ ਗਵਾਵੈ

ਮਾਇਆ ਮਦਿ ਬਿਖਿਆ ਰਸਿ ਰਚਿਓ ਰਾਮ ਸਰਨਿ ਨਹੀ ਆਵੈ ॥੧॥ ਰਹਾਉ

ਇਹੁ ਸੰਸਾਰੁ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ

ਜੋ ਉਪਜੈ ਸੋ ਸਗਲ ਬਿਨਾਸੈ ਰਹਨੁ ਕੋਊ ਪਾਵੈ ॥੧॥

ਮਿਥਿਆ ਤਨੁ ਸਾਚੋ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ

ਜਨ ਨਾਨਕ ਸੋਊ ਜਨੁ ਮੁਕਤਾ ਰਾਮ ਭਜਨ ਚਿਤੁ ਲਾਵੈ ॥੨॥੩॥