( 1232 )

ਸਾਰੰਗ ਮਹਲਾ

ਮਨ ਕਰਿ ਕਬਹੂ ਹਰਿ ਗੁਨ ਗਾਇਓ

ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥੧॥ ਰਹਾਉ

ਗੁਰ ਉਪਦੇਸੁ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ

ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ ॥੧॥

ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ

ਕਹਿ ਨਾਨਕ ਸਭ ਅਉਗਨ ਮੋ ਮਹਿ ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥

ਰਾਗੁ ਸਾਰਗ ਅਸਟਪਦੀਆ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਹਰਿ ਬਿਨੁ ਕਿਉ ਜੀਵਾ ਮੇਰੀ ਮਾਈ

ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਜਾਈ ॥੧॥ ਰਹਾਉ

ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ

ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ ਪੀਰ ਪਰਾਈ ॥੧॥

ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰਸਬਦੀ ਹਰਿ ਪਾਂਈ

ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥੨॥

ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ

ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥੩॥

ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਕੀਮਤਿ ਪਾਈ

ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥੪॥

ਪ੍ਰੀਤਮ ਪ੍ਰਾਨ ਭਏ ਸੁਨਿ ਸਜਨੀ ਦੂਤ ਮੁਏ ਬਿਖੁ ਖਾਈ

ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ ॥੫॥

ਸਹਜ ਸਮਾਧਿ ਸਦਾ ਲਿਵ ਹਰਿ ਸਿਉ ਜੀਵਾਂ ਹਰਿ ਗੁਨ ਗਾਈ

ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥੬॥

ਸੁਧ ਰਸ ਨਾਮੁ ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਂਈਂ

ਤਹ ਹੀ ਮਨੁ ਜਹ ਹੀ ਤੈ ਰਾਖਿਆ ਐਸੀ ਗੁਰਮਤਿ ਪਾਈ ॥੭॥

ਸਨਕ ਸਨਾਦਿ ਬ੍ਰਹਮਾਦਿ ਇੰਦ੍ਰਾਦਿਕ ਭਗਤਿ ਰਤੇ ਬਨਿ ਆਈ

ਨਾਨਕ ਹਰਿ ਬਿਨੁ ਘਰੀ ਜੀਵਾਂ ਹਰਿ ਕਾ ਨਾਮੁ ਵਡਾਈ ॥੮॥੧॥