( 1234 )

ਸਾਰਗ ਮਹਲਾ

ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ

ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ

ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ

ਹਰਿ ਬਿਨੁ ਅਵਰੁ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥

ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ

ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥

ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ

ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥

ਪੰਡਿਤ ਪੜੑਿ ਪੜੑਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ

ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥

ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ

ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥

ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ

ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥

ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ

ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥

ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਜਾਈ

ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥