( 1237 )

ਸਾਰਗ ਛੰਤ ਮਹਲਾ

ਸਤਿਗੁਰ ਪ੍ਰਸਾਦਿ

ਸਭ ਦੇਖੀਐ ਅਨਭੈ ਕਾ ਦਾਤਾ

ਘਟਿ ਘਟਿ ਪੂਰਨ ਹੈ ਅਲਿਪਾਤਾ

ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ

ਹਭਿ ਰਸ ਮਾਣੇ ਭੋਗ ਘਟਾਣੇ ਆਨ ਬੀਆ ਕੋ ਥੀਆ

ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ

ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥

ਕਉਨ ਉਪਮਾ ਦੇਉ ਕਵਨ ਬਡਾਈ

ਪੂਰਨ ਪੂਰਿ ਰਹਿਓ ਸ੍ਰਬ ਠਾਈ

ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ

ਕਿਉ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ

ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਕਛਹੂ ਜਾਈ

ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥

ਪੂਛਉ ਸੰਤ ਮੇਰੋ ਠਾਕੁਰੁ ਕੈਸਾ

ਹੀਂ︀ਉ ਅਰਾਪਉਂ ਦੇਹੁ ਸਦੇਸਾ

ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ

ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ

ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਸਕਉ ਹਰਿ ਜੈਸਾ

ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥

ਕਰਿ ਕਿਰਪਾ ਅਪੁਨੇ ਪਹਿ ਆਇਆ

ਧੰਨਿ ਸੁ ਰਿਦਾ ਜਿਹ ਚਰਨ ਬਸਾਇਆ

ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ

ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ

ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ

ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥

ਸਾਰੰਗ ਕੀ ਵਾਰ ਮਹਲਾ ਰਾਇ ਮਹਮੇ ਹਸਨੇ ਕੀ ਧੁਨਿ

ਸਤਿਗੁਰ ਪ੍ਰਸਾਦਿ

ਸਲੋਕ ਮਹਲਾ

ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ

ਨਾਨਕ ਗੁਰ ਬਿਨੁ ਮਨ ਕਾ ਤਾਕੁ ਉਘੜੈ ਅਵਰ ਕੁੰਜੀ ਹਥਿ ॥੧॥

ਮਹਲਾ

ਭੀਜੈ ਰਾਗੀ ਨਾਦੀ ਬੇਦਿ

ਭੀਜੈ ਸੁਰਤੀ ਗਿਆਨੀ ਜੋਗਿ

ਭੀਜੈ ਸੋਗੀ ਕੀਤੈ ਰੋਜਿ

ਭੀਜੈ ਰੂਪੀਂ︀ ਮਾਲੀਂ︀ ਰੰਗਿ

ਭੀਜੈ ਤੀਰਥਿ ਭਵਿਐ ਨੰਗਿ

ਭੀਜੈ ਦਾਤੀਂ︀ ਕੀਤੈ ਪੁੰਨਿ

ਭੀਜੈ ਬਾਹਰਿ ਬੈਠਿਆ ਸੁੰਨਿ

ਭੀਜੈ ਭੇੜਿ ਮਰਹਿ ਭਿੜਿ ਸੂਰ

ਭੀਜੈ ਕੇਤੇ ਹੋਵਹਿ ਧੂੜ

ਲੇਖਾ ਲਿਖੀਐ ਮਨ ਕੈ ਭਾਇ

ਨਾਨਕ ਭੀਜੈ ਸਾਚੈ ਨਾਇ ॥੨॥

ਮਹਲਾ

ਨਵ ਛਿਅ ਖਟ ਕਾ ਕਰੇ ਬੀਚਾਰੁ

ਨਿਸਿ ਦਿਨ ਉਚਰੈ ਭਾਰ ਅਠਾਰ

ਤਿਨਿ ਭੀ ਅੰਤੁ ਪਾਇਆ ਤੋਹਿ

ਨਾਮ ਬਿਹੂਣ ਮੁਕਤਿ ਕਿਉ ਹੋਇ

ਨਾਭਿ ਵਸਤ ਬ੍ਰਹਮੈ ਅੰਤੁ ਜਾਣਿਆ

ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥

ਪਉੜੀ

ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ

ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ

ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ

ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ

ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥