( 1238 )

ਸਲੋਕ ਮਹਲਾ

ਆਪਿ ਉਪਾਏ ਨਾਨਕਾ ਆਪੇ ਰਖੈ ਵੇਕ

ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ

ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ

ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ

ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ

ਨਾਨਕ ਹੁਕਮੁ ਜਾਣੀਐ ਅਗੈ ਕਾਈ ਕਾਰ ॥੧॥

ਮਹਲਾ

ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ

ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ

ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ

ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ

ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ

ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥੨॥

ਪਉੜੀ

ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ

ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ

ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ

ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ

ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥੨॥

ਸਲੋਕ ਮਹਲਾ

ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ

ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮੑਾਲਿ

ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ

ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ

ਥੋੜਾ ਕਿਨੈ ਮੰਗਿਓ ਕਿਸੁ ਕਹੀਐ ਸਾਬਾਸਿ

ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥੧॥

ਮਹਲਾ

ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ

ਜੀਵਿ ਜੀਵਿ ਮੁਏ ਮੁਏ ਜੀਵੇ

ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ

ਆਗੈ ਪਾਛੈ ਗਣਤ ਆਵੈ ਕਿਆ ਜਾਤੀ ਕਿਆ ਹੁਣਿ ਹੂਏ

ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ

ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥੨॥

ਪਉੜੀ

ਮਨਮੁਖਿ ਦੂਜਾ ਭਰਮੁ ਹੈ ਦੂਜੈ ਲੋਭਾਇਆ

ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ

ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ ਸਬਾਇਆ

ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ

ਮਨਮੁਖਿ ਜਨਮੁ ਗਵਾਇਆ ਨਾਨਕ ਹਰਿ ਭਾਇਆ ॥੩॥

ਸਲੋਕ ਮਹਲਾ

ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ

ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ

ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ

ਤਿਨੑੀ ਪੀਤਾ ਰੰਗ ਸਿਉ ਜਿਨੑ ਕਉ ਲਿਖਿਆ ਆਦਿ ॥੧॥