ਮਾਝ ਮਹਲਾ

ਆਤਮ ਰਾਮ ਪਰਗਾਸੁ ਗੁਰ ਤੇ ਹੋਵੈ

ਹਉਮੈ ਮੈਲੁ ਲਾਗੀ ਗੁਰਸਬਦੀ ਖੋਵੈ

ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ

ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ

ਆਪੇ ਕਰਤਾ ਕਾਰਣੁ ਕਰਾਏ

ਜਿਤੁ ਭਾਵੈ ਤਿਤੁ ਕਾਰੈ ਲਾਏ

ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥੨॥

ਮਰਿ ਮਰਿ ਜੀਵੈ ਤਾ ਕਿਛੁ ਪਾਏ

ਗੁਰ ਪਰਸਾਦੀ ਹਰਿ ਮੰਨਿ ਵਸਾਏ

ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥

ਬਹੁ ਕਰਮ ਕਮਾਵੈ ਮੁਕਤਿ ਪਾਏ

ਦੇਸੰਤਰੁ ਭਵੈ ਦੂਜੈ ਭਾਇ ਖੁਆਏ

ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪॥

ਧਾਵਤੁ ਰਾਖੈ ਠਾਕਿ ਰਹਾਏ

ਗੁਰ ਪਰਸਾਦੀ ਪਰਮ ਪਦੁ ਪਾਏ

ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੫॥

ਇਕਿ ਕੂੜਿ ਲਾਗੇ ਕੂੜੇ ਫਲ ਪਾਏ

ਦੂਜੈ ਭਾਇ ਬਿਰਥਾ ਜਨਮੁ ਗਵਾਏ

ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥੬॥

ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ

ਭਾਇ ਭਗਤਿ ਜਾ ਹਉਮੈ ਸੋਖੈ

ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਦਿਖਾਵਣਿਆ ॥੭॥

ਆਪਿ ਕਰਾਏ ਕਰਤਾ ਸੋਈ

ਹੋਰੁ ਕਿ ਕਰੇ ਕੀਤੈ ਕਿਆ ਹੋਈ

ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥੮॥੨੩॥੨੪॥

ਮਾਝ ਮਹਲਾ

ਇਸੁ ਗੁਫਾ ਮਹਿ ਅਖੁਟ ਭੰਡਾਰਾ

ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ

ਆਪੇ ਗੁਪਤੁ ਪਰਗਟੁ ਹੈ ਆਪੇ ਗੁਰਸਬਦੀ ਆਪੁ ਵੰਞਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ

ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥੧॥ ਰਹਾਉ

ਹਉਮੈ ਮਾਰਿ ਬਜਰ ਕਪਾਟ ਖੁਲਾਇਆ

ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ

ਬਿਨੁ ਸਬਦੈ ਨਾਮੁ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥੨॥

ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ

ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ

ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥੩॥

ਸਰੀਰਹੁ ਭਾਲਣਿ ਕੋ ਬਾਹਰਿ ਜਾਏ

ਨਾਮੁ ਲਹੈ ਬਹੁਤੁ ਵੇਗਾਰਿ ਦੁਖੁ ਪਾਏ

ਮਨਮੁਖ ਅੰਧੇ ਸੂਝੈ ਨਾਹੀ ਫਿਰਿ ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥੪॥

ਗੁਰ ਪਰਸਾਦੀ ਸਚਾ ਹਰਿ ਪਾਏ

ਮਨਿ ਤਨਿ ਵੇਖੈ ਹਉਮੈ ਮੈਲੁ ਜਾਏ

ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥੫॥

ਨਉ ਦਰ ਠਾਕੇ ਧਾਵਤੁ ਰਹਾਏ

ਦਸਵੈ ਨਿਜ ਘਰਿ ਵਾਸਾ ਪਾਏ

ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥੬॥

ਬਿਨੁ ਸਬਦੈ ਅੰਤਰਿ ਆਨੇਰਾ

ਵਸਤੁ ਲਹੈ ਚੂਕੈ ਫੇਰਾ

ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥੭॥

ਗੁਪਤੁ ਪਰਗਟੁ ਤੂੰ ਸਭਨੀ ਥਾਈ

ਗੁਰ ਪਰਸਾਦੀ ਮਿਲਿ ਸੋਝੀ ਪਾਈ

ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥੮॥੨੪॥੨੫॥